ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਮੈਦਾਨ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ।
ਇਸ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਤੱਕ ਦੇਸ਼ ਅੰਦਰ ਕਿਸਾਨਾਂ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਮੁਲਕ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਨਾਲ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੇ ਮੁੱਦੇ ‘ਤੇ ਆਈ ਸੀ ਪਰ ਹੁਣ ਇਸ ਤੋਂ ਮੁੱਖ ਮੋੜ ਚੁੱਕੀ ਹੈ। ਉਨ੍ਹਾਂ ਆਖਿਆ ਕਿ ਹਾਲਾਂਕਿ ਪੰਜਾਬ ਦੀ ਮਾਲੀ ਹਾਲਤ ਬਹੁਤੀ ਚੰਗੀ ਨਹੀਂ ਪਰ ਫਿਰ ਵੀ ਸਰਕਾਰ ਨੇ ਤਿੰਨ ਪੜਾਵਾਂ ਵਿਚ ਕਰੀਬ ਕਰੋੜਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਸਰਕਾਰ ਜਲਦੀ ਹੀ ਚੌਥੇ ਪੜਾਅ ਵਿਚ ਆਪਣਾ ਅਗਲਾ ਕਦਮ ਉਠਾਏਗੀ। ਉਨ੍ਹਾਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
36 ਸਾਲ ਬਾਅਦ ਫਿਰ ਸਨਮਾਨ : ਦਿੱਲੀ ਵਿਚ ਹੋਏ ਰਾਸ਼ਟਰੀ ਸਮਾਗਮ ਵਿਚ ਦੇਸ਼ ਭਰ ਤੋਂ 22 ਝਾਕੀਆਂ ਸ਼ਾਮਲ ਹੋਈਆਂ, ਤ੍ਰਿਪੁਰਾ ਦੀ ਝਾਕੀ ਨੂੰ ਪਹਿਲਾ ਅਤੇ ਜੰਮੂ ਕਸ਼ਮੀਰ ਦੀ ਝਾਕੀ ਨੂੰ ਮਿਲਿਆ ਦੂਜਾ ਸਥਾਨ
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …