ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਹੈ ਕਿ ਉਹ ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਪੈਰੋਲ ਬਾਰੇ ਪਟੀਸ਼ਨ ਉਪਰ ਦੋ ਹਫ਼ਤੇ ‘ਚ ਫ਼ੈਸਲਾ ਲਵੇ। ਖੋਖਰ ਨੂੰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਨਾਲ ਦਸੰਬਰ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜੱਜ ਨਜਮੀ ਵਜ਼ੀਰੀ ਨੇ ਦਿੱਲੀ ਸਰਕਾਰ ਨੂੰ ਹਦਾਇਤ ਕੀਤੀ ਕਿ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਪਟੀਸ਼ਨ ਨੂੰ ਪ੍ਰਤੀਨਿਧਤਾ ਕਰਦੀ ਮੰਨਿਆ ਜਾਵੇ ਤੇ ਦੋ ਹਫ਼ਤਿਆਂ ਵਿਚ ਨਿਪਟਾਰਾ ਕਰਦਿਆਂ ਅਦਾਲਤ ਨੂੰ ਇਸ ਸਬੰਧੀ ਦੱਸਿਆ ਜਾਵੇ। ਇਸਦੇ ਨਾਲ ਅਦਾਲਤ ਨੇ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੀਵ ਪਟੀਸ਼ਨ ਦਾਖ਼ਲ ਕਰਨ ਲਈ ਮਹੀਨੇ ਦੀ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …