ਬਰੈਂਪਟਨ/ਬਿਊਰੋ ਨਿਊਜ਼
ਆਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (ਆਈ ਆਰ ਸੀ ਸੀ) ਨੇ ਕੈਨੇਡਾ ਵਿੱਚ ਨਵੇਂ ਆਉਣ ਵਾਲੇ ਵਿਅਕਤੀਆਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਕਿਡਜ਼ ਹੈਲਪ ਫੋਨ ਦੀ ਚੋਣ ਕੀਤੀ ਹੈ। ਇਸ ਕਾਰਜ ਲਈ ਇਸ ਨੂੰ 1,690,940 ਡਾਲਰ ਦੀ ਵਿੱਤੀ ਸਹਾਇਤਾ ਮੁਹੱਈਆ ਕਰਾਈ ਜਾਏਗੀ ਤਾਂ ਜੋ ਨਵੇਂ ਆਉਣ ਵਾਲੇ ਵਿਅਕਤੀਆਂ ਨੂੰ ਬੇਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਸਕਣ।ਕਿਡਜ਼ ਹੈਲਪ ਫੋਨ ਦਾ ਨੰਬਰ 1-800 ਇੱਥੇ ਨਵੇਂ ਆਏ ਨੌਜਵਾਨਾਂ ਦੀ ਤੰਦਰੁਸਤੀ ਅਤੇ ਮਾਨਸਿਕ ਸਿਹਤ ਨੂੰ ਸੰਬੋਧਨ ਕਰਦਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੁਫ਼ਤ ਸੇਵਾਵਾਂ ਮੁਹੱਈਆ ਕਰਾਉਂਦਾ ਹੈ। ਇਹ ਸੇਵਾਵਾਂ ਪੂਰਾ ਸਾਲ 24 ਘੰਟੇ ਮੁਹੱਈਆ ਕਰਾਈਆਂ ਜਾਂਦੀਆਂ ਹਨ। ਇਸ ਪ੍ਰਾਜੈਕਟ ਦਾ ਉਦੇਸ਼ ਨੌਜਵਾਨਾਂ ਦੀ ਤੰਦਰੁਸਤੀ, ਮਾਨਸਿਕ ਸਿਹਤ ਵਿੱਚ ਸੁਧਾਰ ਅਤੇ ਕੈਨੇਡੀਅਨ ਭਾਈਚਾਰੇ ਵਿੱਚ ਉਨ੍ਹਾਂ ਨੂੰ ਸੈੱਟ ਕਰਨ ਲਈ ਨੌਕਰੀ ਸਬੰਧੀ ਸਿਖਲਾਈ ਸੇਵਾਵਾਂ ਦੇਣਾ ਹੈ।
ਆਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ ਅਹਿਮਦ ਹੁਸੈਨ ਨੇ ਕਿਹਾ ਕਿ ਕੈਨੇਡਾ ਸਰਕਾਰ ਇੱਥੇ ਨਵੇਂ ਆਉਣ ਵਾਲੇ ਵਿਅਕਤੀਆਂ ਦੀ ਸਹਾਇਤਾ ਲਈ ਕਿਡਜ਼ ਹੈਲਪ ਫੋਨ ਵਰਗੀਆਂ ਸੰਸਥਾਵਾਂ ਨਾਲ ਕਾਰਜ ਕਰ ਰਹੀ ਹੈ ਤਾਂ ਕਿ ਕੈਨੇਡਾ ਅਸੀਂ ਨਵੇਂ ਆਉਣ ਵਾਲਿਆਂ ਦੀ ਸਹਾਇਤਾ ਕਰਕੇ ਆਪਣੇ ਕਾਮਿਆਂ ਅਤੇ ਅਰਥਵਿਵਸਥਾ ਨੂੰ ਮਜ਼ਬੂਤ ਕਰ ਸਕੀਏ।
ਕੈਨੇਡਾ ‘ਚ ਨਵੇਂ ਆਏ ਵਿਅਕਤੀਆਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਕਿਡਜ਼ ਹੈਲਪ ਫੋਨ ਦੀ ਚੋਣ
RELATED ARTICLES

