7.7 C
Toronto
Friday, November 14, 2025
spot_img
Homeਹਫ਼ਤਾਵਾਰੀ ਫੇਰੀਵਿਦੇਸ਼ਾਂ 'ਚ ਰਹਿ ਰਹੇ ਸਿੱਖਾਂ ਦੀ ਬਲੈਕ ਲਿਸਟ ਦੁਬਾਰਾ ਬਣਾਈ ਜਾਵੇ, ਕਈ...

ਵਿਦੇਸ਼ਾਂ ‘ਚ ਰਹਿ ਰਹੇ ਸਿੱਖਾਂ ਦੀ ਬਲੈਕ ਲਿਸਟ ਦੁਬਾਰਾ ਬਣਾਈ ਜਾਵੇ, ਕਈ ਨਾਮ ਗਲਤ : ਕੈਪਟਨ

AMARINDER-SINGH_10516_MM copy copyਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਦੀ ਬਣਾਈ ਗਈ ਬਲੈਕ ਲਿਸਟ ਰਿਵਾਈਜ਼ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਵਿਚ ਉਹ ਸਿੱਖ ਵੀ ਸ਼ਾਮਲ ਹਨ ਜੋ ਵਿਦੇਸ਼ਾਂ ਵਿਚ ਰਾਜਨੀਤਕ ਸ਼ਰਣ ਲੈ ਕੇ ਰਹਿ ਰਹੇ ਹਨ। ਕੈਪਟਨ ਦਾ ਕਹਿਣਾ ਹੈ ਕਿ ਉਹ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹਨ, ਬਲਕਿ ਰੋਜ਼ਗਾਰ ਲਈ ਵਿਦੇਸ਼ਾਂ ਵਿਚ ਰਹਿ ਰਹੇ ਹਨ, ਜਦਕਿ ਭਾਰਤ ਵਿਚ ਉਹਨਾਂ ਦਾ ਨਾਮ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹਿਣ ਦੇ ਦੋਸ਼ ਲਗਾ ਕੇ ਬਲੈਕ ਲਿਸਟ ਕੀਤਾ ਗਿਆ ਹੈ। ਅਮਰੀਕਾ ਦੌਰੇ ਤੋਂ ਵਾਪਸ ਪਰਤਣ ਤੋਂ ਬਾਅਦ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਵਿਚ ਕੈਪਟਨ ਨੇ ਕਿਹਾ, ਉਹ ਸਾਰੇ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਵੀ ਉਠਾਉਣਗੇ। ਉਹਨਾਂ ਕਿਹਾ ਕਿ ਬਲੈਕ ਲਿਸਟ ਵਿਚ ਕਈ ਵਿਅਕਤੀਆਂ ਦੇ ਨਾਮ ਗਲਤ ਸ਼ਾਮਲ ਕੀਤੇ ਗਏ ਹਨ। ਇਹ ਨਾਮ ਬਲੈਕ ਲਿਸਟ ਵਿਚੋਂ ਕੱਢੇ ਜਾਣੇ ਚਾਹੀਦੇ ਹਨ। ਕੈਪਟਨ ਨੇ ਦੱਸਿਆ ਕਿ ਵਿਦੇਸ਼ ਦੌਰੇ ਦੌਰਾਨ ਉਹਨਾਂ ਵੱਖ-ਵੱਖ ਸਮਾਰੋਹਾਂ ਦੌਰਾਨ ਕਰੀਬ 10 ਹਜ਼ਾਰ ਵਿਅਕਤੀਆਂ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਆਰਥਿਕ ਸੰਕਟ ਦੇ ਹੱਲ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਲਦ ਹੀ ਪੰਜਾਬ ਕਾਂਗਰਸ ਨੂੰ ਸਲਾਹ ਦੇਣਗੇ, ਕਿਉਂਕਿ ਪੰਜਾਬ ਦੀ ਹਾਲਤ ਮੌਜੂਦਾ ਸਮੇਂ ਵਿਚ ਕਾਫੀ ਖਰਾਬ ਹੈ। ਇਸ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੋ ਗਿਆ ਹੈ। ਕੈਪਟਨ ਨੇ ਸਿੱਖ ਫਾਰ ਜਸਟਿਸ ਸੰਸਥਾ ਦੁਆਰਾ ਕਾਂਗਰਸ ‘ਤੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਇਹ ਸੰਸਥਾ ਖਾਲਿਸਤਾਨੀ ਸੋਚ ਰੱਖਦੀ ਹੈ ਅਤੇ ਇਸ ਦੇ ਮੈਂਬਰ ਫੰਡ ਇਕੱਠਾ ਕਰਨ ਲਈ ਝੂਠੇ ਦੋਸ਼ਾਂ ਦਾ ਸਹਾਰਾ ਲੈ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੁਆਰਾ ਹਾਲ ਹੀ ਵਿਚ ਜਾਰੀ ਕੀਤੀ ਅਹੁਦੇਦਾਰਾਂ ਦੀ ਸੂਚੀ ਵਿਚ ਹਰ ਵਰਗ ਦੇ ਨੇਤਾਵਾਂ ਨੂੰ ਜਗ੍ਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਵਿਚ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਗਿਆ। ਜੇਕਰ ਕੋਈ ਇਸ ਵਿਚ ਰਹਿ ਗਿਆ ਤਾਂ ਉਸ ਨੂੰ ਵੀ ਛੇਤੀ ਹੀ ਅਡਜਸਟ ਕੀਤਾ ਜਾਵੇਗਾ।

RELATED ARTICLES
POPULAR POSTS