27 ਫਰਵਰੀ ਦੀ ਮੀਟਿੰਗ ‘ਚ ਫੈਸਲੇ ‘ਤੇ ਲੱਗ ਸਕਦੀ ਹੈ ਮੋਹਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਫਿਲਮ ਅਭਿਨੇਤਾ ਅਕਸ਼ੈ ਕੁਮਾਰ ਨੂੰ ਮੈਦਾਨ ਵਿਚ ਉਤਾਰ ਸਕਦੀ ਹੈ। ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਇਥੇ ਹੋਈ ਉਪ ਚੋਣ ਵਿਚ ਕਾਂਗਰਸ ਨੇ ਇਹ ਸੀਟ ਭਾਜਪਾ ਕੋਲੋਂ ਜਿੱਤ ਲਈ ਸੀ। ਦੂਜੇ ਪਾਸੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿਚ ਜਨਮੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਨੂੰ ਰੋਹਤਕ ਤੋਂ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਇਸ ਸੀਟ ‘ਤੇ ਲਗਾਤਾਰ ਤਿੰਨ ਵਾਰ ਤੋਂ ਕਾਂਗਰਸ ਦੇ ਦੀਪੇਂਦਰ ਹੁੱਡਾ ਸੰਸਦ ਮੈਂਬਰ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ 27 ਫਰਵਰੀ ਨੂੰ ਹਿਸਾਰ ਵਿਚ ਹੋਣ ਵਾਲੀ ਮੀਟਿੰਗ ਵਿਚ ਇਸ ‘ਤੇ ਮੋਹਰ ਲੱਗ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦਿੱਲੀ ਵਿਚ ਕਿਸੇ ਇਕ ਸੀਟ ਤੋਂ ਗੌਤਮ ਗੰਭੀਰ ਵੀ ਉਮੀਦਵਾਰ ਹੋ ਸਕਦੇ ਹਨ।
Check Also
ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ
ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …