ਕੁਲਦੀਪ ਸਿੰਘ ਭੋਗਲ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਮੋਹ ਹੋਇਆ ਭੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਟਕਸਾਲੀ ਅਕਾਲੀਆਂ ਵਲੋਂ ਬਗਾਵਤ ਦਾ ਝੰਡਾ ਚੁੱਕਣ ਤੋਂ ਬਾਅਦ ਹੁਣ ਦਿੱਲੀ ਦੇ ਟਕਸਾਲੀਆਂ ਨੇ ਵੀ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਹੈ ਕਿ ਪਾਰਟੀ ਵਿਚ ਟਕਸਾਲੀ ਆਗੂਆਂ ਦੀ ਅਣਦੇਖੀ ਹੋ ਰਹੀ ਹੈ। ਭੋਗਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਹੀ ਦੋ-ਦੋ ਘੰਟੇ ਇੰਤਜ਼ਾਰ ਕਰਨਾ ਪੈਂਦਾ ਹੈ। ਇਸ ਲਈ ਹੁਣ ਪਾਰਟੀ ਵਿਚ ਰਹਿਣ ਨੂੰ ਮਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ 34 ਸਾਲਾਂ ਤੋਂ 1984 ਸਿੱਖ ਕਤਲੇਆਮ ਦੀ ਲੜਾਈ ਅਸੀਂ ਲੜਦੇ ਰਹਿ ਗਏ ਅਤੇ ਸ਼੍ਰੋਮਣੀ ਕਮੇਟੀ ਕੋਲੋਂ ਸਨਮਾਨ ਝੂਠੇ ਆਗੂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਟਕਸਾਲੀ ਆਗੂਆਂ ਦੀ ਨਰਾਜ਼ਗੀ ਮਹਿੰਗੀ ਪੈ ਸਕਦੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …