ਕਿਹਾ – ਕੇਂਦਰ ‘ਚ ਭਾਈਵਾਲ ਹੋਣ ਕਰਕੇ ਵੀ ਅਕਾਲੀ ਚੁੱਪ ਰਹੇ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸ ਮੰਗ ਦੀ ਤਿੱਖੀ ਆਲੋਚਨਾ ਕੀਤੀ, ਜਿਸ ਵਿਚ ਉਨ੍ਹਾਂ ਕੇਂਦਰ ਵਲੋਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 6 ਹਜ਼ਾਰ ਰੁਪਏ ਸਲਾਨਾ ਮੱਦਦ ਨੂੰ ਦੁੱਗਣਾ ਕਰਨ ਲਈ ਕਿਹਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਵਿਚ ਭਾਈਵਾਲ ਹੋਣ ਕਰਕੇ ਵੀ ਕਿਸਾਨਾਂ ਦੇ ਮੁੱਦਿਆਂ ‘ਤੇ ਚੁੱਪ ਕਿਉਂ ਵੱਟੀ ਰੱਖੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਸਿਰਫ 6 ਹਜ਼ਾਰ ਰੁਪਏ ਸਲਾਨਾ ਐਲਾਨ ਕਰਕੇ ਕਿਸਾਨਾਂ ਦਾ ਮਖੌਲ ਉਡਾਇਆ ਹੈ, ਜੋ ਕਿ ਰੋਜ਼ਾਨਾ ਸਿਰਫ 17 ਰੁਪਏ ਬਣਦੇ ਹਨ। ਹੁਣ ਸੁਖਬੀਰ ਇਹ ਰਾਸ਼ੀ 34 ਰੁਪਏ ਕਰਨ ਦੀ ਮੰਗ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਅਕਾਲੀ-ਭਾਜਪਾ ਆਪਣੇ 10 ਸਾਲਾਂ ਦੇ ਰਾਜ ਵਿਚ ਕਿਸਾਨਾਂ ਨੂੰ ਇਕ ਵੀ ਪੈਸਾ ਦੇਣ ਵਿਚ ਅਸਫਲ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …