ਏ ਐਸ ਆਈ ਦੀ ਹੋਈ ਮੌਤ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਪੁਲਿਸ ਲਾਈਨ ਵਿਚ ਅਚਾਨਕ ਗੋਲੀ ਚੱਲਣ ਨਾਲ ਇੱਕ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਏ ਐਸ ਆਈ ਦੀ ਪਹਿਚਾਣ ਜਗਜੀਤ ਸਿੰਘ ਭੁੱਲਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਉਸ ਸਮੇਂ ਚੱਲ ਗਈ ਜਦੋਂ ਜਗਜੀਤ ਸਿੰਘ ਆਪਣੀ ਬੰਦੂਕ ਸਾਫ ਕਰ ਰਹੇ ਸਨ। ਗੋਲੀ ਲੱਗਣ ਤੋਂ ਬਾਅਦ ਏ ਐਸ ਆਈ ਨੂੰ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …