7 ਫਰਵਰੀ ਨੂੰ ਚਰਨਜੀਤ ਸ਼ਰਮਾ ਨੂੰ ਫਿਰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਫ਼ਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਘਿਰੇ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਗਿਆ। ਪੁਲਿਸ ਨੇ ਪੰਜ ਦਿਨਾਂ ਦਾ ਰਿਮਾਂਡ ਮੰਗਿਆਂ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਲਈ ਪੁੱਛਗਿੱਛ ਕਰਨ ਦੀ ਆਗਿਆ ਦਿੱਤੀ ਹੈ। ਹੁਣ 7 ਫਰਵਰੀ ਨੂੰ ਚਰਨਜੀਤ ਸ਼ਰਮਾ ਦੀ ਦੁਬਾਰਾ ਪੇਸ਼ੀ ਹੋਵੇਗੀ। ਅੱਠ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਬੇਅਦਬੀ ਤੇ ਗੋਲ਼ੀ ਕਾਂਡ ਦੀ ਪੜਤਾਲ ਲਈ ਬਣੀ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕਰਨ ਲਈ ਅੰਮ੍ਰਿਤਸਰ ਤੋਂ ਫ਼ਰੀਦਕੋਟ ਲਿਆਂਦਾ ਸੀ। ਇਸ ਕਰਕੇ ਪੁਲਿਸ ਨੇ ਫ਼ਰੀਦਕੋਟ ਅਦਾਲਤ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਹੋਏ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿੰਨ ਪੁਲਿਸ ਅਧਿਕਾਰੀਆਂ ਬਿਕਰਮਜੀਤ ਸਿੰਘ, ਅਮਰਜੀਤ ਸਿੰਘ ਕੁਲਾਰ ਅਤੇ ਪ੍ਰਦੀਪ ਸਿੰਘ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ਅਦਾਲਤ ਨੇ ਖਾਰਜ ਕਰ ਦਿੱਤੀਆਂ ਸੀ ਅਤੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …