ਪੁਲਿਸ ਚੰਨਾ ਕੋਲੋਂ ਕਰ ਰਹੀ ਹੈ ਪੁੱਛਗਿੱਛ
ਜਲੰਧਰ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਚੰਨਾ ਕੋਲੋਂ ਦੋ ਗ਼ੈਰ-ਕਾਨੂੰਨੀ ਪਿਸਤੌਲ, ਕਾਰਤੂਸ ਅਤੇ 755 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਗੈਂਗਸਟਰ ਚੰਨਾ ‘ਤੇ ਕਤਲ, ਹੱਤਿਆ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ 18 ਤੋਂ ਵੱਧ ਮਾਮਲੇ ਦਰਜ ਹਨ। ਗੈਂਗਸਟਰ ਚੰਨਾ ਦੀ ਗ੍ਰਿਫਤਾਰੀ ਉਸਦੇ ਹੁਸ਼ਿਆਰਪੁਰ ਸਥਿਤ ਘਰ ਵਿਚੋਂ ਜਲੰਧਰ ਅਤੇ ਹੁਸ਼ਿਆਰਪੁਰ ਦੀ ਪੁਲਿਸ ਨੇ ਮਿਲ ਕੇ ਕੀਤੀ। ਚੰਨਾ ਹੁਸ਼ਿਆਰਪੁਰੀਆ ਦੇ ਸਬੰਧ ਗੈਂਗਸਟਰ ਬਿੰਨੀ ਗੁੱਜਰ ਨਾਲ ਸਨ, ਉਹ ਵੀ ਕਈ ਕੇਸਾਂ ਦੇ ਚੱਲਦਿਆਂ ਜੇਲ੍ਹ ਵਿਚ ਬੰਦ ਹੈ। ਪੁਲਿਸ ਵਲੋਂ ਚੰਨਾ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਪੁਲਿਸ ਨੇ ਖੰਨਾ ਅਤੇ ਪਟਿਆਲਾ ਵਿਚੋਂ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …