16 C
Toronto
Saturday, September 13, 2025
spot_img
Homeਪੰਜਾਬਆਨ ਲਾਈਨ ਸਮਾਨ ਵੇਚਣ ਵਾਲੀ ਕੰਪਨੀ ਨੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ...

ਆਨ ਲਾਈਨ ਸਮਾਨ ਵੇਚਣ ਵਾਲੀ ਕੰਪਨੀ ਨੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਮੈਟ ‘ਤੇ ਲਗਾਈ, ਸਿੱਖ ਭਾਈਚਾਰੇ ‘ਚ ਰੋਸ

ਐਸਜੀਪੀਸੀ ਭੇਜੇਗੀ ਕੰਪਨੀ ਨੂੰ ਕਾਨੂੰਨੀ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਆਨ ਲਾਈਨ ਸਮਾਨ ਵੇਚਣ ਵਾਲੀ ਇਕ ਕੰਪਨੀ ਨੇ ਮੈਟ ‘ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਤਸਵੀਰ ਛਾਪ ਕੇ ਸਿੱਖ ਭਾਵਨਾਵਾਂ ਨੂੂੰ ਠੇਸ ਪਹੁੰਚਾਈ ਹੈ। ਕੰਪਨੀ ਨੇ ਦਰਬਾਰ ਸਾਹਿਬ ਦੀ ਫੋਟੋ ਵਾਲੇ ਮੈਟ ਦੀ ਕੀਮਤ 649 ਰੁਪਏ ਰੱਖੀ ਹੈ ਅਤੇ ਗਾਹਕਾਂ ਨੂੰ 80 ਫੀਸਦੀ ਤੋਂ ਉਪਰ ਦੀ ਛੋਟ ‘ਤੇ ਇਹ ਉਤਪਾਦ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕੰਪਨੀ ਦੀ ਅਜਿਹੀ ਹਰਕਤ ਨਾਲ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕੰਪਨੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਘਟਨਾ ਹੈ। ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਫਲਿੱਪਕਾਰਟ ਕੰਪਨੀ ਦੀ ਇਸ ਘਿਣਾਉਣੀ ਹਰਕਤ ਨਾਲ ਵਿਸ਼ਵ ਭਰ ਵਿਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਆਖਿਆ ਕਿ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਕੰਪਨੀ ਖ਼ਿਲਾਫ਼ ਪਰਚਾ ਵੀ ਦਰਜ ਕਰਵਾਇਆ ਜਾਵੇਗਾ।

RELATED ARTICLES
POPULAR POSTS