ਕਿਹਾ – ਟਕਸਾਲੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਵਾਂਗਾ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਨਰਾਜ਼ ਟਕਸਾਲੀਆਂ ਵਲੋਂ ਬਣਾਈ ਨਵੀਂ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਅੱਜ ਜਲੰਧਰ ਵਿਚ ਵਿਧਾਨ ਸਭਾ ਦੇ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਵੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਵਿਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਟਕਸਾਲੀ ਪਾਰਟੀ ਨੂੰ ਹੋਰ ਤਾਕਤਵਰ ਬਣਾਉਣ ਲਈ ਇਸ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬੀਰਦਵਿੰਦਰ ਸਿੰਘ 1967 ਵਿੱਚ ਬਤੌਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਿਆਸਤ ਵਿੱਚ ਸ਼ਾਮਲ ਵਿਚ ਹੋਏ ਸਨ। 1980 ਵਿੱਚ ਉਹ ਸਰਹਿੰਦ ਤੋਂ ਵਿਧਾਇਕ ਤੇ 2002 ਵਿੱਚ ਖਰੜ ਤੋਂ ਵਿਧਾਇਕ ਚੁਣੇ ਗਏ। ਪਿਛਲੇ ਸਮੇਂ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਹੋਣ ਕਰਕੇ ਉਹ ਕਾਂਗਰਸ ਤੋਂ ਵੱਖ ਹੋ ਗਏ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …