ਕਿਹਾ – ਦਿੱਲੀ ‘ਚ ਬਿਜਲੀ ਪੈਦਾ ਕਰਨ ਦਾ ਸਾਧਨ ਵੀ ਨਹੀਂ, ਫਿਰ ਵੀ ਉਥੇ ਬਿਜਲੀ ਸਸਤੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਸਬੰਧੀ ਕੈਪਟਨ ਅਮਰਿੰਦਰ ਨੂੰ ਚਿੱਠੀ ਲਿਖੀ ਹੈ। ਇਸ ਸਬੰਧੀ ਭਗਵੰਤ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿਜਲੀ ਦੀਆਂ ਮਹਿੰਗੀਆਂ ਦਰਾਂ ਕਾਰਨ ਪੰਜਾਬ ਵਿਚ ਹਰ ਵਰਗ ਦੇ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਵਾਂਗ ਅੱਜ ਵੀ ਬਿਜਲੀ ਪੂਰੇ ਦੇਸ਼ ਦੇ ਮੁਕਾਬਲੇ ਪੰਜਾਬ ਵਿਚ ਮਹਿੰਗੀ ਮਿਲ ਰਹੀ ਹੈ। ਮਾਨ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਕੋਲ ਬਿਜਲੀ ਪੈਦਾ ਕਰਨ ਦੇ ਆਪਣੇ ਵੱਡੇ ਸਾਧਨ ਸ੍ਰੋਤ ਹਨ, ਫਿਰ ਵੀ ਬਿਜਲੀ ਦੇ ਮੁੱਲ ਦੇਸ਼ ਦੇ ਕਰੀਬ ਸਾਰੇ ਸੂਬਿਆਂ ਨਾਲੋਂ ਵੱਧ ਔਸਤਨ 10 ਰੁਪਏ ਯੂਨਿਟ ਹਨ। ਦੂਜੇ ਪਾਸੇ ਦਿੱਲੀ ਸਰਕਾਰ ਕੋਲ ਆਪਣਾ ਕੋਈ ਸਾਧਨ-ਸਰੋਤ ਨਹੀਂ ਹੈ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨਿੱਜੀ ਕੰਪਨੀਆਂ ਤੋਂ ਬਿਜਲੀ ਖ਼ਰੀਦ ਕੇ ਦਿੱਲੀ ਵਾਸੀਆਂ ਨੂੰ ਮੁਹੱਈਆ ਕਰਦੀ ਹੈ, ਫਿਰ ਵੀ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਦਿੱਲੀ ਵਿਚ ਬਿਜਲੀ ਦਰਾਂ ਘੱਟ ਹਨ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …