ਰਾਹੁਲ ਗਾਂਧੀ ਨੇ ਪੰਜਾਬ ਲਈ 21 ਮੈਂਬਰੀ ਸੂਬਾ ਚੋਣ ਕਮੇਟੀ ਬਣਾਈ
ਚੰਡੀਗੜ੍ਹ/ਬਿਊਰੋ ਨਿਊਜ਼
ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। ਇਸ ਤਹਿਤ ਰਾਹੁਲ ਗਾਂਧੀ ਨੇ 21 ਮੈਂਬਰੀ ਸੂਬਾ ਚੋਣ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਕਮਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਥ ਹੋਏਗੀ। ਸੂਬਾਈ ਚੋਣ ਕਮੇਟੀ ਹਾਈ ਕਮਾਂਡ ਨੂੰ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼ ਕਰੇਗੀ। ਇਸ ‘ਤੇ ਕੇਂਦਰੀ ਚੋਣ ਕਮੇਟੀ ਅੰਤਿਮ ਫੈਸਲਾ ਲਏਗੀ। ਇਸ ਤੋਂ ਇਲਾਵਾ ਕਾਂਗਰਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਸ਼ਮਸ਼ੇਰ ਦੂਲੋ ਦੀ ਅਗਵਾਈ ਹੇਠ 21 ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ।
ਕਾਂਗਰਸ ਦੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਗਵਾਈ ਹੇਠ ਪਾਰਟੀ ਦੀ ਤਾਲਮੇਲ ਕਮੇਟੀ ਬਣਾਈ ਗਈ ਹੈ। ਇਸ ਵਿੱਚ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਤੇ ਲਾਲ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਪ੍ਰਚਾਰ ਤੇ ਮੀਡੀਆ ਕਮੇਟੀਆਂ ਦੀ ਅਗਵਾਈ ਵਿਜੈ ਇੰਦਰ ਸਿੰਗਲਾ ਤੇ ਮਨੀਸ਼ ਤਿਵਾੜੀ ਵੱਲੋਂ ਕੀਤੀ ਜਾਏਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …