Breaking News
Home / ਭਾਰਤ / ਸ਼ਾਰਦਾ ਚਿੱਟ ਫੰਡ ਘੁਟਾਲੇ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ

ਸ਼ਾਰਦਾ ਚਿੱਟ ਫੰਡ ਘੁਟਾਲੇ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ

ਸ਼ਿਲਾਂਗ ‘ਚ ਸੀ.ਬੀ.ਆਈ. ਦੇ ਸਾਹਮਣੇ ਪੇਸ਼ ਹੋਵੇ ਕੋਲਕਾਤਾ ਦਾ ਪੁਲਿਸ ਕਮਿਸ਼ਨਰ
ਮਮਤਾ ਨੇ ਇਸ ਨੂੰ ਆਪਣੀ ਜਿੱਤ ਦੱਸਿਆ
ਕੋਲਕਾਤਾ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਸ਼ਾਰਦਾ ਚਿੱਟ ਫੰਡ ਘੁਟਾਲਾ ਮਾਮਲੇ ਵਿਚ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਰਾਜੀਵ ਕੁਮਾਰ ਨੂੰ ਸ਼ਿਲਾਂਗ ਸਥਿਤ ਸੀਬੀਆਈ ਦਫਤਰ ਵਿਚ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਅੱਜ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਇਹ ਵੀ ਸਪੱਸ਼ਟ ਕੀਤਾ ਕਿ ਰਾਜੀਵ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਅਦਾਲਤ ਦੇ ਫੈਸਲੇ ਨੂੰ ਮਮਤਾ ਨੇ ਸੰਵਿਧਾਨ ਅਤੇ ਆਪਣੀ ਜਿੱਤ ਦੱਸਿਆ ਹੈ। ਉਧਰ ਦੂਜੇ ਪਾਸੇ ਭਾਜਪਾ ਨੇ ਇਸ ਨੂੰ ਸੀਬੀਆਈ ਦੀ ਜਿੱਤ ਦੱਸਿਆ ਹੈ। ਧਿਆਨ ਰਹੇ ਕਿ ਲੰਘੇ ਐਤਵਾਰ ਨੂੰ ਸੀਬੀਆਈ ਦੀ ਟੀਮ ਰਾਜੀਵ ਕੁਮਾਰ ਕੋਲੋਂ ਪੁੱਛਗੱਛ ਕਰਨ ਲਈ ਕੋਲਾਕਾਤਾ ਪਹੁੰਚੀ ਸੀ। ਕੋਲਕਾਤਾ ਪੁਲਿਸ ਨੇ ਸੀਬੀਆਈ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ। ਸੀਬੀਆਈ ਦਾ ਦੋਸ਼ ਸੀ ਕਿ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ਾਰਦਾ ਘੁਟਾਲੇ ਦੇ ਸਬੂਤਾਂ ਨਾਲ ਛੇੜਛਾੜ ਕੀਤੀ ਹੈ। ਸੀਬੀਆਈ ਦੀ ਕਾਰਵਾਈ ਦੇ ਖਿਲਾਫ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਧਰਨੇ ‘ਤੇ ਗਈ ਸੀ ਅਤੇ ਉਸ ਨੇ ਕਿਹਾ ਸੀ ਕਿ ਉਹ ਮਰ ਜਾਵੇਗੀ ਪਰ ਪਿੱਛੇ ਨਹੀਂ ਹਟੇਗੀ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 20 ਫਰਵਰੀ ਨੂੰ ਹੋਵੇਗੀ।

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …