ਕਿਹਾ – ਫੌਜ ਵੀ ਰਹੇ ਰਾਜਨੀਤੀ ਤੋਂ ਦੂਰ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਫੌਜ ਨੂੰ ਰਾਜਨੀਤੀ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਆਈ ਐਸ ਆਈ ਵਰਗੀ ਏਜੰਸੀ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਲਈ ਕਿਹਾ। ਅਦਾਲਤ ਨੇ ਇਮਰਾਨ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਕਰੋ, ਜੋ ਨਫਰਤ ਅਤੇ ਅੱਤਵਾਦ ਫੈਲਾ ਰਹੇ ਹਨ। ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਇਕ ਮਾਮਲੇ ਵਿਚ ਫੈਸਲਾ ਸੁਣਾਉਂਦੇ ਹੋਏ ਇਹ ਹਦਾਇਤ ਦਿੱਤੀ ਹੈ। ਜਸਟਿਸ ਕਾਜ਼ੀ ਫਾਏਜ਼ ਇਸਾ ਅਤੇ ਜਸਟਿਸ ਮੁਸ਼ੀਰ ਆਲਮ ਨੇ ਕਿਹਾ ਕਿ ਅਸੀਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਹਿੰਦੇ ਹਾਂ ਕਿ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਵਾਲਿਆਂ ‘ਤੇ ਸਖਤ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਫੌਜ ਰਾਜਨੀਤਕ ਗਤੀਵਿਧੀਆਂ ਵਿਚ ਹਿੱਸਾ ਨਾ ਲਵੇ ਅਤੇ ਨਾ ਹੀ ਕਿਸੇ ਪਾਰਟੀ ਦੇ ਸਮਾਗਮ ਜਾਂ ਨੇਤਾ ਦਾ ਸਮਰਥਨ ਕਰੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …