Breaking News
Home / ਭਾਰਤ / ਕਾਨਪੁਰ ‘ਚ ਹੋਏ ਸਿੱਖ ਕਤਲੇਆਮ ਦੀ ਜਾਂਚ ਲਈ ਯੂਪੀ ਸਰਕਾਰ ਨੇ ਬਣਾਈ ਐਸਆਈਟੀ

ਕਾਨਪੁਰ ‘ਚ ਹੋਏ ਸਿੱਖ ਕਤਲੇਆਮ ਦੀ ਜਾਂਚ ਲਈ ਯੂਪੀ ਸਰਕਾਰ ਨੇ ਬਣਾਈ ਐਸਆਈਟੀ

6 ਹਫਤਿਆਂ ਵਿਚ ਸੌਂਪੇਗੀ ਰਿਪੋਰਟ
ਲਖਨਊ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਸਰਕਾਰ ਨੇ 1984 ਵਿਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਨਪੁਰ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਹੈ। ਇਸ ਸਬੰਧੀ ਦੱਸਿਆ ਗਿਆ ਕਿ ਚਾਰ ਮੈਂਬਰੀ ਐਸ.ਆਈ.ਟੀ. ਦੀ ਅਗਵਾਈ ਉੱਤਰ ਪ੍ਰਦੇਸ਼ ਦੇ ਸਾਬਕਾ ਪੁਲਿਸ ਮੁਖੀ (ਰਿਟਾ. ਡੀ.ਜੀ.ਪੀ.) ਅਤੁਲ ਕਰਨਗੇ। ਉਨ੍ਹਾਂ ਨੂੰ 6 ਹਫਤਿਆਂ ਵਿਚ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਐਸ.ਆਈ.ਟੀ. ਦੇ ਹੋਰ ਮੈਂਬਰਾਂ ਵਿਚ ਸਾਬਕਾ ਜ਼ਿਲ੍ਹਾ ਜੱਜ ਸੁਭਾਸ਼ ਚੰਦਰ ਅਗਰਵਾਲ, ਸਾਬਕਾ ਵਧੀਕ ਡਾਇਰੈਕਟਰ ਯੋਗੇਸ਼ਵਰ ਕ੍ਰਿਸ਼ਨਾ ਸ੍ਰੀਵਾਸਤਵ ਤੋਂ ਇਲਾਵਾ ਕਾਨਪੁਰ ਦੇ ਮੌਜੂਦਾ ਐਸ.ਐਸ.ਪੀ. ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 1984 ਵਿਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਨਪੁਰ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਕਰੀਬ 125 ਵਿਅਕਤੀ ਮਾਰੇ ਗਏ ਸਨ। ਅਗਸਤ 2017 ਵਿਚ ਸੁਪਰੀਮ ਕੋਰਟ ਨੇ ਕਤਲੇਆਮ ਦੀ ਜਾਂਚ ਲਈ ਇਕ ਐਸ.ਆਈ.ਟੀ. ਬਣਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …