ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਚੋਣ
ਬਠਿੰਡਾ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪਾਰਟੀਆਂ ਨੇ ਪੰਜਾਬ ਵਿਚ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਬਗਰਾੜੀ ਮੋਰਚੇ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਚਾਰ ਉਮੀਦਾਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਦਾ ਐਲਾਨ ਭਾਈ ਧਿਆਨ ਸਿੰਘ ਮੰਡ ਨੇ ਬਠਿੰਡਾ ਵਿਚ ਪ੍ਰੈਸ ਕਾਨਫਰੰਸ ਕਰਕੇ ਕੀਤਾ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਕਰਮਜੀਤ ਸਿੰਘ ਸੋਢੀ, ਬਠਿੰਡਾ ਤੋਂ ਗੁਰਦੀਪ ਸਿੰਘ, ਖਡੂਰ ਸਾਹਿਬ ਤੋਂ ਭਾਈ ਮੋਹਕਮ ਸਿੰਘ ਤੇ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਚੋਣ ਲੜਨਗੇ। ਇਸ ਤੋਂ ਪਹਿਲਾਂ ‘ਆਪ’ ਵਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਬਠਿੰਡਾ ਤੋਂ ਚੋਣ ਲੜਨਾ ਲਗਭਗ ਤੈਅ ਹੈ। ਉਧਰ ਟਕਸਾਲੀ ਪਾਰਟੀ ਸ਼ਾਮਲ ਹੋਏ ਜਨਰਲ ਜੇ.ਜੇ. ਸਿੰਘ ਨੂੰ ਖਡੂਰ ਸਾਹਿਬ ਤੋਂ ਟਿਕਟ ਮਿਲ ਸਕਦੀ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …