6.4 C
Toronto
Saturday, November 8, 2025
spot_img
Homeਪੰਜਾਬਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਚ ਹੋਏ ਸ਼ਾਮਲ

ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਹੋਏ ਸ਼ਾਮਲ

ਕਾਂਗਰਸ ਅਤੇ ਅਕਾਲੀਆਂ ਦੀ ਕੀਤੀ ਤਿੱਖੀ ਆਲੋਚਨਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਥੀਆਂ ਨੇ ਨਵੀਂ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਬਣਾਈ ਸੀ। ਇਸ ਤੋਂ ਪਹਿਲਾਂ ਜਨਰਲ ਜੇ.ਜੇ. ਸਿੰਘ ਵਲੋਂ ਡਾ. ਧਰਮਵੀਰ ਗਾਂਧੀ ਦੇ ‘ਪੰਜਾਬ ਮੰਚ’ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਵੀ ਆਈਆਂ ਸਨ। ਜਨਰਲ ਜੇ.ਜੇ. ਸਿੰਘ ਨੇ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਵੀ ਚੋਣ ਲੜੀ ਸੀ ਅਤੇ ਹਾਰ ਗਏ ਸਨ। ਜੇ.ਜੇ. ਸਿੰਘ ਨੇ ਪੰਜਾਬ ਦੀ ਕੈਪਟਨ ਅਮਰਿਦਰ ਸਿੰਘ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਤਿੱਖੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਦੋਵੇਂ ਇਕੋ ਥੈਲੀ ਦੇ ਚੱਟੇ ਵੱਟੇ ਹਨ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਜੇ.ਜੇ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਣ ‘ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਬੀਰਦਵਿੰਦਰ ਸਿੰਘ ਵੀ ਟਕਸਾਲੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

RELATED ARTICLES
POPULAR POSTS