ਪ੍ਰਿਅੰਕਾ ਗਾਂਧੀ ਵੀ ਵਾਡਰਾ ਨਾਲ ਜਾਂਚ ਏਜੰਸੀ ਦੇ ਦਫਤਰ ਪਹੁੰਚੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ ਵਿਚ ਰਾਬਰਟ ਵਾਡਰਾ ਅੱਜ ਈ.ਡੀ. ਸਾਹਮਣੇ ਪੇਸ਼ ਹੋਏ। ਵਾਡਰਾ ਨਾਲ ਉਨ੍ਹਾਂ ਦੀ ਪਤਨੀ ਪ੍ਰਿਅੰਕਾ ਗਾਂਧੀ ਵੀ ਈ.ਡੀ. ਦਫਤਰ ਪਹੁੰਚੀ। ਇਹ ਪਹਿਲਾ ਮੌਕਾ ਹੈ ਕਿ ਜਦੋਂ ਕਿਸੇ ਜਾਂਚ ਏਜੰਸੀ ਦੇ ਦਫਤਰ ਵਿਚ ਵਾਡਰਾ ਨਾਲ ਪ੍ਰਿਅੰਕਾ ਵੀ ਪਹੁੰਚੀ ਹੋਵੇ। ਵਾਡਰਾ ਨੂੰ ਦਿੱਲੀ ਦੀ ਪਟਿਆਲਾ ਅਦਾਲਤ ਵਿਚੋਂ 16 ਫਰਵਰੀ ਤੱਕ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ। ਵਾਡਰਾ ਦੇ ਵਕੀਲ ਨੇ ਸੁਣਵਾਈ ਦੌਰਾਨ ਕਿਹਾ ਕਿ ਵਾਡਰਾ ਨੂੰ ਗਲਤ ਤਰੀਕੇ ਨਾਲ ਫਸਾਇਆ ਜਾ ਰਿਹਾ ਹੈ। ਉਹ ਕਾਨੂੰਨ ਦਾ ਪਾਲਣ ਕਰਨ ਵਾਲੇ ਵਿਅਕਤੀ ਹਨ ਅਤੇ ਉਨ੍ਹਾਂ ਖਿਲਾਫ ਰਾਜਨੀਤਕ ਚਾਲ ਚੱਲੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੰਡਨ ਵਿਚ 19 ਲੱਖ ਪੌਂਡ ਦੀ ਇਕ ਜਾਇਦਾਦ ਦੀ ਖਰੀਦ ਨੂੰ ਲੈ ਕੇ ਵਾਡਰਾ ਖਿਲਾਫ ਮਨੀ ਲਾਂਡਰਿੰਗ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …