ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਿਅੰਕਾ ਗਾਂਧੀ ਨੇ ਅੱਜ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਚ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਪਾਰਟੀ ਆਗੂਆਂ ਨਾਲ ਗੱਲਬਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਿਅੰਕਾ ਨੂੰ ਲੰਘੀ 23 ਜਨਵਰੀ ਨੂੰ ਪੂਰਬੀ ਉਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੌਂਪੀ ਸੀ। ਪ੍ਰਿਅੰਕਾ ਗਾਂਧੀ ਜਿਸ ਦਫਤਰ ਵਿਚ ਬੈਠੇ ਹਨ, ਉਸ ਦਫਤਰ ਤੋਂ ਹੀ ਰਾਹੁਲ ਗਾਂਧੀ ਨੇ ਪਾਰਟੀ ਦਾ ਜਨਰਲ ਸਕੱਤਰ ਬਣਨ ਤੋਂ ਬਾਅਦ ਆਪਣਾ ਰਾਜਨੀਤਕ ਸਫਰ ਸ਼ੁਰੂ ਕੀਤਾ ਸੀ। ਉਸ ਸਮੇਂ ਕਾਂਗਰਸ ਦੀ ਪ੍ਰਧਾਨਗੀ ਸੋਨੀਆ ਗਾਂਧੀ ਕੋਲ ਸੀ। ਪ੍ਰਿਅੰਕਾ ਗਾਂਧੀ ਦੇ ਅਹੁਦਾ ਸੰਭਾਲਣ ਮੌਕੇ ਪਾਰਟੀ ਵਰਕਰਾਂ ਨੇ ਪ੍ਰਿਅੰਕਾ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਪਹਿਲਾਂ ਜਯੋਤੀਰਾਓ ਸਿੰਧੀਆ ਨੇ ਵੀ ਆਪਣਾ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …