ਪਟਨਾ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਵਿੱਚ ਜਿੱਤ ਕੇ ਕੇਂਦਰ ਵਿੱਚ ਕਾਂਗਰਸ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਫੂਡ ਪ੍ਰਾਸੈਸਿੰਗ ਸਨਅਤ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲ ਬੀਮਾ ਯੋਜਨਾ ਕਿਸਾਨਾਂ ਦਾ ਪੈਸਾ ਹੜਪ ਕੇ ਵੱਡੇ ਕਾਰੋਬਾਰੀਆਂ ਦੀਆਂ ਜੇਬਾਂ ਭਰਨ ਦੀ ਸਾਜਿਸ਼ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਉਹ ਇੱਥੇ ਗਾਂਧੀ ਮੈਦਾਨ ਵਿੱਚ ਬਿਹਾਰ ਦੀ ਪਹਿਲੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਗਾਂਧੀ ਨੇ ਦੋਸ਼ ਲਗਾਇਆ ਕਿ ਬਿਹਾਰ ਦੀ ਨਿਤੀਸ਼ ਕੁਮਾਰ ਸਰਕਾਰ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਰਾਜ ‘ਚ ਫੋਕੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਂਦਾ ਹੈ ਤਾਂ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਕਈ ਕਦਮ ਚੁੱਕੇ ਜਾਣਗੇ। ਕਾਂਗਰਸ ਪ੍ਰਧਾਨ ਨੇ ਚੌਕੀਦਾਰ ਚੋਰ ਹੈ ਦਾ ਨਾਅਰਾ ਲਾਉਂਦਿਆਂ ਕੇਂਦਰ ਸਰਕਾਰ ਉੱਤੇ ਰਾਫ਼ਾਲ ਸਮਝੌਤੇ ਵਿੱਚ ਬੇਨਿਯਮੀਆਂ ਵਰਤਣ ਦੇ ਦੋਸ਼ ਲਗਾਏ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …