11.4 C
Toronto
Thursday, May 21, 2026
spot_img
Homeਭਾਰਤਕਰਤਾਰਪੁਰ ਸਾਹਿਬ ਲਾਂਘੇ ਵੱਲ ਕੇਂਦਰ ਸਰਕਾਰ ਦਾ ਖਾਸ ਧਿਆਨ : ਮੋਦੀ

ਕਰਤਾਰਪੁਰ ਸਾਹਿਬ ਲਾਂਘੇ ਵੱਲ ਕੇਂਦਰ ਸਰਕਾਰ ਦਾ ਖਾਸ ਧਿਆਨ : ਮੋਦੀ

ਕਿਹਾ – ਸਿੱਖ ਸ਼ਰਧਾਲੂ ਬਿਨਾ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ
ਕਾਂਗਰਸ ਪਾਰਟੀ ਵਲੋਂ ਮੁਆਫ ਕੀਤੇ ਜਾ ਰਹੇ ਕਰਜ਼ਿਆਂ ਦਾ ਸਿਰਫ ਵਿਚੋਲਿਆ ਨੂੰ ਫਾਇਦਾ ਹੋਇਆ
ਜੰਮੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਵਿਖੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਮਾਮਲੇ ਵੱਲ ਖ਼ਾਸ ਧਿਆਨ ਦਿੱਤਾ ਗਿਆ ਹੈ। ਇਸ ਲਾਂਘੇ ਦਾ ਨੀਂਹ ਪੱਥਰ ਪਿਛਲੇ ਸਾਲ ਰੱਖਿਆ ਗਿਆ ਸੀ। ਇਹ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਇਸ ਲਾਂਘੇ ਰਾਹੀਂ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ। ਉਨ੍ਹਾਂ ਨੂੰ ਸਿਰਫ਼ ਇਕ ਪਰਮਿਟ ਲੈਣਾ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਖੇਤੀ ਕਰਜ਼ਾ ਮੁਆਫ਼ੀ ਨੂੰ ਇਕ ਹੱਥਕੰਡੇ ਵਜੋਂ ਵਰਤਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਮੁਆਫ਼ ਕੀਤੇ ਗਏ ਕਰਜ਼ਿਆਂ ਦਾ ਸਿਰਫ਼ ਵਿਚੋਲਿਆਂ ਅਤੇ ਗਿਣੇ-ਚੁਣੇ ਕਿਸਾਨਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ 70-80 ਫ਼ੀਸਦੀ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਯੋਜਨਾ ਤੋਂ ਵਾਂਝੇ ਰੱਖਿਆ ਹੈ। ਕਾਂਗਰਸ ਵੱਲੋਂ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਬਾਰੇ ਉਨ੍ਹਾਂ ਕਿਹਾ ਕਿ ਇਹ ਕੋਈ ਸਥਾਈ ਹੱਲ ਨਹੀਂ ਹੈ, ਬਲਕਿ ਇਹ ਤਾਂ ਕਾਂਗਰਸ ਨੇ ਸਿਰਫ਼ ਚੋਣਾਂ ਜਿੱਤਣ ਲਈ ਕੀਤਾ ਹੈ। ਉਹ ਵਿਜੈ ਨਗਰ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੋਦੀ ਨੇ 6000 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ਵਿੱਚ ਵਿਜੈਪੁਰ ਵਿੱਚ ਬਣਨ ਵਾਲੇ ਏਮਜ਼, ਚਨਾਬ ਦਰਿਆ ਉੱਤੇ ਪੁਲ, ਦੇਵਿਕਾ ਤੇ ਤਵੀ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਪ੍ਰਾਜੈਕਟ, ਕਠੂਆ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਮਾਸ ਕਮਿਊਨਿਕੇਸ਼ਨ ਦੇ ਉੱਤਰੀ ਖੇਤਰ ਕੇਂਦਰ ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜਨੀਅਰਿੰਗ ਤੇ ਟੈਕਨੋਲੋਜੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਤੋਂ ਆਏ ਗੈਰ ਮੁਸਲਿਮ ਲੋਕ ਜਿਹੜੇ 31 ਦਸੰਬਰ, 2014 ਤੋਂ ਪਹਿਲਾਂ ਭਾਰਤ ਆ ਗਏ ਸਨ, ਨੂੰ ਭਾਰਤ ਦੀ ਨਾਗਰਿਕਤਾ ਦੇਣ ਲਈ ਸਰਕਾਰ ਵੱਲੋਂ ਨਾਗਰਿਕਤਾ ਬਿੱਲ ਲਿਆਂਦਾ ਗਿਆ ਹੈ। ਕਸ਼ਮੀਰੀ ਪੰਡਿਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਭਾਈਚਾਰੇ ਨੂੰ ਇੱਜ਼ਤ-ਮਾਣ ਦਿਵਾਉਣ ਲਈ ਵਚਨਬੱਧ ਹੈ।

RELATED ARTICLES
POPULAR POSTS