ਦੁਬਾਰਾ ਚੋਣ ਨਾ ਲੜਨ ਦਾ ਵੀ ਸਕੌਟ ਨੇ ਬਣਾਇਆ ਮਨ
ਓਟਵਾ : ਕੈਨੇਡਾ ‘ਚ ਰਾਜ ਕਰ ਰਹੀ ਲਿਬਰਲ ਪਾਰਟੀ ਨਾਲ ਸਬੰਧਤ ਐਮ ਪੀ ਸਕੌਟ ਬ੍ਰਿਸਨ ਅਸਤੀਫ਼ਾ ਦੇਣ ਦੀ ਤਿਆਰੀ ਵਿਚ ਹਨ ਤੇ ਉਨ੍ਹਾਂ ਦੁਬਾਰਾ ਚੋਣ ਨਾਲ ਲੜਨ ਦਾ ਮਨ ਵੀ ਬਣਾ ਲਿਆ ਹੈ। ਟਰੂਡੋ ਸਰਕਾਰ ਦੇ ਐਮ.ਪੀ. ਤੇ ਸਾਬਕਾ ਕੈਬਨਿਟ ਮੰਤਰੀ ਸਕੌਟ ਬ੍ਰਿਸਨ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਸਕੌਟ ਵਲੋਂ ਖਾਲੀ ਕੀਤੀ ਸੀਟ ‘ਤੇ ਹੁਣ ਦੁਬਾਰਾ ਜ਼ਿਮਨੀ ਚੋਣ ਨਹੀਂ ਹੋਵੇਗੀ। ਸਕੌਟ ਬ੍ਰਿਸਨ ਦਾ ਅਸਤੀਫਾ 10 ਫਰਵਰੀ ਤੋਂ ਪ੍ਰਭਾਵੀ ਹੋਵੇਗਾ।ઠਬੁੱਧਵਾਰ ਨੂੰ ਬ੍ਰਿਸਨ ਨੇ ਪਹਿਲੀ ਵਾਰੀ ਚੁਣੇ ਜਾਣ ਤੋਂ 22 ਸਾਲ ਬਾਅਦ ਹਾਊਸ ਆਫ ਕਾਮਨਜ਼ ਵਿੱਚ ਆਪਣਾ ਆਖਰੀ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਉੱਤੇ ਪੈਣ ਵਾਲੇ ਪਾਰਲੀਮੈਂਟ ਦੇ ਪ੍ਰਭਾਵ ਤੇ ਇਸ ਦੀ ਅਹਿਮੀਅਤ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵਿੱਚ ਰਹਿੰਦਿਆਂ ਤੇ ਵਿਰੋਧੀ ਧਿਰ ਵਜੋਂ ਆਪਣੇ ਤਜਰਬੇ ਸਾਂਝੇ ਕੀਤੇ।ઠ ਪਿਛਲੇ ਮਹੀਨੇ ਬ੍ਰਿਸਨ ਨੇ ਐਲਾਨ ਕੀਤਾ ਸੀ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …