Breaking News
Home / ਦੁਨੀਆ / ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਨੂੰ 17 ਸਾਲ ਦੀ ਜੇਲ੍ਹ

ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਨੂੰ 17 ਸਾਲ ਦੀ ਜੇਲ੍ਹ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਇਕ ਅਮਰੀਕੀ ਅਦਾਲਤ ਨੇ ਭਾਰਤੀ ਮੂਲ ਦੇ ਇਕ ਅਮਰੀਕੀ ਸਿੱਖ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿਚ ਹਮਿਲਟਨ, ਓਹੀਓ ਵਾਸੀ ਦੋਸ਼ੀ ਬਰੋਡਰਿਕ ਮਲਿਕ ਰਾਬਰਟਸ ਨੂੰ 17 ਸਾਲ ਕੈਦ ਦੀ ਸਜ਼ ਸੁਣਾਈ ਹੈ। ਇਸ ਤੋਂ ਪਹਿਲਾਂ ਰਾਬਰਟਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਰਾਬਰਟਸ ਨੇ 12 ਮਈ 2018 ਨੂੰ ਕਾਰ ਵਿਚ ਬੈਠੇ ਜਸਪ੍ਰੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸ ਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਗੋਲੀਆਂ ਵੱਜੀਆਂ ਸਨ। ਉਸ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਫੋਰਟ ਹਮਿਲਟਨ ਹਸਪਤਾਲ ਦਾਖਲ ਕਰਵਾਇਆ ਗਿਆ। ਬਾਅਦ ਵਿਚ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਮੈਡੀਕਲ ਹੈਲੀਕਾਪਟਰ ਰਾਹੀਂ ਡੇਅਟਨ, ਓਹੀਓ ਵਿਚਲੇ ਮਿਆਮੀ ਵੈਲੀ ਹਸਪਤਾਲ ਲਿਜਾਇਆ ਗਿਆ, ਜਿੱਥੇ 10 ਦਿਨ ਦੇ ਇਲਾਜ ਉਪਰੰਤ ਉਹ ਦਮ ਤੋੜ ਗਿਆ, 4 ਬੱਚਿਆਂ ਦੇ ਪਿਤਾ 32 ਸਾਲਾ ਜਸਪ੍ਰੀਤ ਸਿੰਘ ਦਾ ਪਿਛਲਾ ਪਿੰਡ ਨਡਾਲਾ (ਕਪੂਰਥਲਾ) ਹੈ। ਉਹ ਕੋਈ 8 ਸਾਲ ਪਹਿਲਾਂ ਅਮਰੀਕਾ ਆਇਆ ਸੀ ਤੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …