ਨਵਿਆਉਣਯੋਗ ਊਰਜਾ ਤੇ ਮੌਸਮੀ ਤਬਦੀਲੀ ਜਿਹੇ ਖੇਤਰਾਂ ਵਿਚ ਸਹਿਯੋਗ ਵਧਾਉਣ ‘ਤੇ ਬਣੀ ਸਹਿਮਤੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮੋਨਾਕੋ ਦੇ ਸਮਰਾਟ ਪ੍ਰਿੰਸ ਐਲਬਰਟ ਦੋਇਮ ਨਾਲ ਮੁਲਾਕਾਤ ਕਰ ਕੇ ਵੱਖ-ਵੱਖ ਮਾਮਲਿਆਂ ਬਾਰੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਇਸ ਮੌਕੇ ਨਵਿਆਉਣਯੋਗ ਊਰਜਾ ਤੇ ਮੌਸਮੀ ਤਬਦੀਲੀ ਜਿਹੇ ਖੇਤਰਾਂ ਵਿਚ ਸਹਿਯੋਗ ਵਧਾਉਣ ‘ਤੇ ਸਹਿਮਤੀ ਜਤਾਈ। ਪ੍ਰਿੰਸ ਐਲਬਰਟ ਸੋਮਵਾਰ ਨੂੰ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪੁੱਜੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਭਾਰਤੀ ਪ੍ਰਧਾਨ ਮੰਤਰੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਭਾਰਤ ਤੇ ਮੋਨਾਕੋ ਵਿਚਾਲੇ ਕੂਟਨੀਤਕ ਰਾਬਤਾ 2007 ਵਿਚ ਬਣਿਆ ਸੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਪ੍ਰਿੰਸ ਐਲਬਰਟ ਨਾਲ ਮੁਲਾਕਾਤ ਕੀਤੀ ਤੇ ਭਾਰਤ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ, ਸੈਰ-ਸਪਾਟਾ ਤੇ ਮੈਰੀਨ ਖੇਤਰ ਵਿਚ ਸਹਿਯੋਗ ਬਾਰੇ ਗੱਲਬਾਤ ਕੀਤੀ। ਪ੍ਰਿੰਸ ਐਲਬਰਟ ਨੇ ਸੋਮਵਾਰ ਨੂੰ ਭਾਰਤ-ਮੋਨਾਕੋ ਵਪਾਰ ਫੋਰਮ ਵਿਚ ਵੀ ਸ਼ਿਰਕਤ ਕੀਤੀ। ਉਹ ਭਾਰਤ ਦੀਆਂ ਵੱਖ-ਵੱਖ ਥਾਵਾਂ ਦੇ ਦੌਰੇ ਤੋਂ ਬਾਅਦ 10 ਫਰਵਰੀ ਨੂੰ ਵਾਪਸ ਪਰਤਣਗੇ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …