ਕਿਹਾ – ਸਿੱਖ ਸ਼ਰਧਾਲੂਆਂ ਨੂੰ ਬਿਨਾ ਵੀਜ਼ੇ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ
ਦੁਬਈ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੇ ਮੱਕਾ ਤੇ ਮਦੀਨਾ ਹਨ ਅਤੇ ਇਨ੍ਹਾਂ ਥਾਵਾਂ ਨੂੰ ਘੱਟ ਗਿਣਤੀਆਂ ਲਈ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਲੈ ਕੇ ਭਾਰਤ ਵਿੱਚ ਪੈਂਦੇ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਦੇ ਗੁਰਦੁਆਰੇ ਤੱਕ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਜੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਬਿਨਾ ਵੀਜ਼ੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …