ਕਰਮਜੀਤ ਸਿੰਘ ਸਿਰ ਸੀ 12 ਲੱਖ ਰੁਪਏ ਦਾ ਕਰਜ਼ਾ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸੇ ਤਹਿਤ ਲੰਘੀ ਰਾਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਵਿਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਰਮਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਮਜੀਤ ਸਿੰਘ ਇੱਕ ਛੋਟਾ ਕਿਸਾਨ ਸੀ ਅਤੇ ਉਸ ਕੋਲ ਤਿੰਨ-ਚਾਰ ਏਕੜ ਜ਼ਮੀਨ ਸੀ। ਉਸ ਦੇ ਸਿਰ ਵੱਖ-ਵੱਖ ਬੈਂਕਾਂ ਦਾ ਕਰੀਬ 12 ਲੱਖ ਰੁਪਏ ਦਾ ਕਰਜ਼ਾ ਸੀ। ਕਰਮਜੀਤ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਕਰਜ਼ੇ ਦੇ ਬੋਝ ਕਾਰਨ ਉਹ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਦੇ ਚੱਲਦਿਆਂ ਉਸ ਨੇ ਖ਼ੁਦਕੁਸ਼ੀ ਕੀਤੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕੁਝ ਹੱਦ ਤੱਕ ਕਰਜ਼ਾ ਮੁਆਫ ਵੀ ਕੀਤਾ ਹੈ, ਫਿਰ ਵੀ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …