ਭਲਕੇ 12 ਫਰਵਰੀ ਨੂੰ ਬਜਟ ਸ਼ੈਸ਼ਨ ਸ਼ੁਰੂ ਹੋੇਵੇਗਾ ਅਤੇ 21 ਫਰਵਰੀ ਤੱਕ ਚੱਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਬਜਟ ਸੈਸ਼ਨ ਨੂੰ ਘੱਟ ਤੋਂ ਘੱਟ ਤਿੰਨ ਹਫਤਿਆਂ ਦਾ ਕੀਤਾ ਜਾਵੇ। ਇਸ ਮੌਕੇ ਮਜੀਠੀਆ ਨੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦਾ ਸਾਲਾਨਾ ਬਜਟ ਕਦੇ ਵੀ ਇੰਨੇ ਘੱਟ ਦਿਨਾਂ ਦਾ ਨਹੀਂ ਰੱਖਿਆ ਗਿਆ। ਸਰਕਾਰ ਨੂੰ ਸਾਲ ਦੇ ਬਜਟ ‘ਤੇ ਗੰਭੀਰ ਹੋਣਾ ਚਾਹੀਦਾ ਹੈ ਤਾਂ ਕਿ ਬਜਟ ਦੌਰਾਨ ਸਾਰੇ ਮੁੱਦਿਆਂ ‘ਤੇ ਖੁੱਲ੍ਹ ਕੇ ਬਹਿਸ ਹੋ ਸਕੇ। ਜ਼ਿਕਰਯੋਗ ਹੈ ਕਿ ਭਲਕੇ 12 ਫਰਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਣਾ ਹੈ, ਜੋ 21 ਫਰਵਰੀ ਤੱਕ ਚੱਲੇਗਾ। ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਸਰਕਾਰ ਨੂੰ ਹਰ ਮੁੱਦੇ ‘ਤੇ ਘੇਰਨ ਦੀ ਤਿਆਰੀ ਕੀਤੀ ਹੋਈ ਹੈ। ਸੈਸ਼ਨ ਦੌਰਾਨ ਸਿਆਸਤ ਪੂਰੀ ਤਰ੍ਹਾਂ ਗਰਮਾਉਣ ਦੀ ਸੰਭਾਵਨਾ ਹੈ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …