Breaking News
Home / ਪੰਜਾਬ / ਕਾਂਗਰਸ ‘ਚ ਪਰਿਵਾਰਵਾਦ ਨੂੰ ਘੱਟ ਕਰਨ ਲਈ ‘ਇਕ ਪਰਿਵਾਰ-ਇਕ ਟਿਕਟ’ ਦਾ ਸਿਧਾਂਤ ਰਹਿ ਸਕਦਾ ਹੈ ਲਾਗੂ

ਕਾਂਗਰਸ ‘ਚ ਪਰਿਵਾਰਵਾਦ ਨੂੰ ਘੱਟ ਕਰਨ ਲਈ ‘ਇਕ ਪਰਿਵਾਰ-ਇਕ ਟਿਕਟ’ ਦਾ ਸਿਧਾਂਤ ਰਹਿ ਸਕਦਾ ਹੈ ਲਾਗੂ

ਰਾਹੁਲ ਗਾਂਧੀ ਨੇ ਜਨਰਲ ਸਕੱਤਰਾਂ ਨਾਲ ਬੈਠਕ ਦੌਰਾਨ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਰਾਜ ਸਭਾ ਮੈਂਬਰ, ਵਿਧਾਇਕਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਟਿਕਟ ਨਾ ਦਿੱਤੇ ਜਾਣ ਦੇ ਸੰਕੇਤ ਦਿੱਤੇ ਹਨ। ਰਾਹੁਲ ਗਾਂਧੀ ਦੇ ਇਸ ਸੰਕੇਤ ਨੇ ਪਹਿਲੀ ਵਾਰ ਚੋਣ ਲੜਨ ਵਾਲੇ ਅਤੇ 2014 ਦੀਆਂ ਸੰਸਦੀ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟ ਤੋਂ ਵਾਂਝੇ ਰਹਿ ਗਏ ਲੀਡਰਾਂ ਦੀ ਉਮੀਦ ਵਧਾ ਦਿੱਤੀ ਹੈ। ਪਾਰਟੀ ਦੇ ਜਨਰਲ ਸਕੱਤਰਾਂ ਨਾਲ ਕੀਤੀ ਬੈਠਕ ਵਿੱਚ ਰਾਹੁਲ ਗਾਂਧੀ ਨੇ ਅਜਿਹੇ ਹੀ ਸੰਕੇਤ ਦਿੱਤੇ ਹਨ। ਰਾਹੁਲ ਗਾਂਧੀ ਪਾਰਟੀ ਵਿੱਚ ਪਰਿਵਾਰਵਾਦ ਨੂੰ ਘੱਟ ਕਰਨ ਲਈ ਇੱਕ ਪਰਿਵਾਰ, ਇੱਕ ਟਿਕਟ ਦਾ ਸਿਧਾਂਤ ਲਾਗੂ ਕਰਨ ਦੀ ਫਿਰਾਕ ਵਿੱਚ ਹਨ। ਅਜਿਹੇ ਵਿੱਚ ਆਪਣੇ ਆਪ ਤੋਂ ਇਲਾਵਾ ਪਤਨੀ, ਪੁੱਤਰ ਤੇ ਹੋਰਨਾਂ ਰਿਸ਼ਤੇਦਾਰਾਂ ਲਈ ਲੋਕ ਸਭਾ ਟਿਕਟ ਦੀ ਆਸ ਲਾਈ ਬੈਠੇ ਕਾਂਗਰਸੀ ਨੇਤਾਵਾਂ ਦੀਆਂ ਆਸਾਂ ‘ਤੇ ਪਾਣੀ ਫਿਰ ਸਕਦਾ ਹੈ।
ਉੱਧਰ, ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਪੰਜਾਬ ਵਿੱਚ 21 ਫਰਵਰੀ ਨੂੰ ਖ਼ਤਮ ਹੋਣ ਵਾਲੇ ਬਜਟ ਇਜਲਾਸ ਮਗਰੋਂ 25 ਫਰਵਰੀ ਤਕ ਉਹ ਉਮੀਦਵਾਰਾਂ ਦੇ ਨਾਂ ਹਾਈਕਮਾਨ ਨੂੰ ਭੇਜ ਦੇਣਗੇ। ਇਸ ਤੋਂ ਬਾਅਦ ਹੀ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਬਾਰੇ ਆਖ਼ਰੀ ਫੈਸਲਾ ਹੋਵੇਗਾ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …