18.1 C
Toronto
Wednesday, September 16, 2026
spot_img
Homeਪੰਜਾਬਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁਕਾਬਲਾ

ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ

ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾਦੋ ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਨੇੜਲੇ ਰਤਨੀਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ।
ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਸੀ। ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ ਸੁਰੱਖਿਆ ਬਲਾਂ ‘ਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਅੱਤਵਾਦੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ, ਜਦਕਿ ਦੋ ਜਵਾਨ ਵੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ।

RELATED ARTICLES
POPULAR POSTS