17 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਕਰੋਲਬਾਗ ਵਿਚ ਪੈਂਦੇ ਅਰਪਿਤ ਪੈਲੇਸ ਵਿਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ਵਿਚ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਜਾਨ ਬਚਾਉਣ ਲਈ ਕਈ ਵਿਅਕਤੀਆਂ ਨੇ ਚੌਥੀ ਮੰਜ਼ਿਲ ਤੋਂ ਛਾਲਾਂ ਵੀ ਮਾਰ ਦਿੱਤੀਆਂ। ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅੱਗ ਹੋਟਲ ਦੀ ਉਪਰਲੀ ਮੰਜ਼ਿਲ ਵਿਚ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਇਸ ਹਾਦਸੇ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਖੁਦ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਇਸ ਮਾਮਲੇ ਵਿਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …