Breaking News
Home / ਪੰਜਾਬ / ਭੋਲਾ ਡਰੱਗ ਮਾਮਲੇ ‘ਚ ਭਲਕੇ ਆ ਸਕਦਾ ਹੈ ਵੱਡਾ ਫੈਸਲਾ

ਭੋਲਾ ਡਰੱਗ ਮਾਮਲੇ ‘ਚ ਭਲਕੇ ਆ ਸਕਦਾ ਹੈ ਵੱਡਾ ਫੈਸਲਾ

ਇਸ ਕੇਸ ‘ਚ ਬਿਕਰਮ ਮਜੀਠੀਆ ਦਾ ਵੀ ਆਇਆ ਸੀ ਨਾਮ
ਚੰਡੀਗੜ੍ਹ/ਬਿਊਰੋ ਨਿਊਜ਼
ਭੋਲਾ ਡਰੱਗ ਰੈਕੇਟ ਮਾਮਲੇ ਵਿਚ ਭਲਕੇ ਬੁੱਧਵਾਰ ਨੂੰ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿਚ ਵੱਡਾ ਫੈਸਲਾ ਸੁਣਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ 2013 ਨੂੰ ਪੰਜਾਬ ਪੁਲਿਸ ਨੇ ਜਗਦੀਸ਼ ਭੋਲਾ ਅਤੇ ਉਸਦੇ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਦਾ ਖੁਲਾਸਾ ਕੀਤਾ ਸੀ। ਇਸ ਕੇਸ ਵਿਚ 70 ਮੁਲਜ਼ਮ ਨਾਮਜ਼ਦ ਹਨ।
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਮਨਿਤ ਮਲਹੋਤਰਾ ਨੇ ਦੱਸਿਆ ਕਿ ਪਿਛਲੀ ਸੁਣਵਾਈ ਦੌਰਾਨ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਮਾਨਯੋਗ ਜੱਜ ਨਿਰਭਉ ਸਿੰਘ ਗਿੱਲ ਨੇ ਐਨ.ਡੀ.ਪੀ.ਐਸ. ਦੇ ਸਾਰੇ ਮਾਮਲਿਆਂ ‘ਤੇ 13 ਫਰਵਰੀ ਨੂੰ ਫੈਸਲਾ ਸੁਣਾਉਣ ਦੀ ਗੱਲ ਕਹੀ ਸੀ। ਇਸ ਮਾਮਲੇ ਦੇ ਜ਼ਿਆਦਾਤਰ ਮੁਲਜ਼ਮ ਜੇਲ੍ਹ ਵਿੱਚ ਹਨ ਤੇ ਕੁਝ ਜ਼ਮਾਨਤ ‘ਤੇ ਬਾਹਰ ਹਨ। ਜਗਦੀਸ਼ ਭੋਲਾ ਨਸ਼ਾ ਤਸਕਰੀ ਕੇਸ ਵਿਚ ਸਭ ਤੋਂ ਵਿਵਾਦਤ ਨਾਂ ਜਗਦੀਸ਼ ਭੋਲਾ ਦਾ ਹੀ ਹੈ। ਭੋਲਾ ਨੇ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ਵਿਚ ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਨਾਂ ਲਿਆ ਸੀ ਪਰ ਤਤਕਾਲੀ ਸਰਕਾਰ ਨੇ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …