ਕੌਮੀ ਮਹਿਲਾ ਕਮਿਸ਼ਨ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ
ਮੁੱਲਾਂਪੁਰ-ਦਾਖਾ/ਬਿਊਰੋ ਨਿਊਜ਼
ਪੰਜਾਬ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਲੁਧਿਆਣਾ ਵਿਚ ਹੋਏ ਗੈਂਗਰੇਪ ਦੇ ਮਾਮਲੇ ਵਿਚ ਪੁਲਿਸ ਨੇ ਸ਼ੱਕ ਦੇ ਅਧਾਰ ‘ਤੇ 5 ਨੌਜਵਾਨਾਂ ਨੂੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ ਅਤੇ ਹਿਰਾਸਤ ਵਿਚ ਲਏ ਗਏ ਨੌਜਵਾਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਕੁਤਾਹੀ ਵਰਤਣ ਵਾਲੇ ਪੁਲਿਸ ਦੇ ਇਕ ਏ ਐਸ ਆਈ ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਹੈ। ਕੌਮੀ ਮਹਿਲਾ ਕਮਿਸ਼ਨ ਵਲੋਂ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਇਸ ਮਾਮਲੇ ਦੀ ਪੜਤਾਲ ਕਰੇਗੀ।
ਇਸੇ ਦੌਰਾਨ ਅੱਜ ਫਿਲੌਰ ਨੇੜੇ ਇਕ ਪਰਵਾਸੀ ਮਜ਼ਦੂਰ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਜਿਸ ਕੋਲੋਂ ਪੁੱਛਗਿੱਛ ਜਾਰੀ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …