Breaking News
Home / ਪੰਜਾਬ / ਅਕਾਲੀ ਦਲ ਦੇ ਵਾਕ ਆਊਟ ਨੂੰ ਕੈਪਟਨ ਨੇ ਦੱਸਿਆ ਬਦਤਮੀਜੀ

ਅਕਾਲੀ ਦਲ ਦੇ ਵਾਕ ਆਊਟ ਨੂੰ ਕੈਪਟਨ ਨੇ ਦੱਸਿਆ ਬਦਤਮੀਜੀ

ਕੈਪਟਨ ਅਮਰਿੰਦਰ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਇਕ ਦੂਜੇ ਨੂੰ ਮੁਸਕਰਾ ਕੇ ਕੀਤੀ ਦੁਆ ਸਲਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ-ਭਾਜਪਾ ਨੇ ਵਾਕ ਆਊਟ ਕੀਤਾ। ਅਕਾਲੀ-ਭਾਜਪਾ ਦੀ ਇਸ ਕਾਰਵਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਦਤਮੀਜੀ ਦੱਸਿਆ ਹੈ। ਕੈਪਟਨ ਨੇ ਕਿਹਾ ਕਿ ਅਕਾਲੀਆਂ ਨੂੰ ਸੂਬੇ ਦੇ ਰਾਜਪਾਲ ਦਾ ਸਤਿਕਾਰ ਕਰਨਾ ਚਾਹੀਦਾ ਸੀ, ਨਾ ਕਿ ਉਨ੍ਹਾਂ ਦੇ ਭਾਸ਼ਣ ਦੌਰਾਨ ਰੌਲਾ ਪਾ ਕੇ ਵਾਕ ਆਊਟ ਕਰਨਾ ਚਾਹੀਦਾ ਸੀ। ਅਕਾਲੀਆਂ ਵਲੋਂ ਦਿੱਤੇ ਗਏ ਧਰਨੇ ਸਬੰਧੀ ਕੈਪਟਨ ਨੇ ਕਿਹਾ ਕਿ ਅਕਾਲੀ ਸਿਰਫ ਡਰਾਮਾ ਕਰਦੇ ਹਨ ਅਤੇ ਇਨ੍ਹਾਂ ਨੂੰ ਕੋਈ ਹੋਰ ਕੰਮ ਨਹੀਂ। ਇਸ ਤੋਂ ਪਹਿਲਾਂ ਸੈਸ਼ਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਹਾਜ਼ਰੀ ਭਰੀ ਅਤੇ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਇਕ-ਦੂਜੇ ਨੂੰ ਮੁਸਕਰਾ ਕੇ ਦੁਆ-ਸਲਾਮ ਵੀ ਕੀਤੀ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …