ਅਕਾਲੀ ਦਲ ਨੇ ਕੀਤਾ ਵਾਕ ਆਊਟ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਮੰਗਲਵਾਰ ਨੂੰ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਇਹ ਬਜਟ 21 ਫਰਵਰੀ ਤੱਕ ਚੱਲੇਗਾ ਅਤੇ ਪੰਜਾਬ ਸਰਕਾਰ ਨੇ 18 ਫਰਵਰੀ ਨੂੂੰ ਬਜਟ ਪੇਸ਼ ਕਰਨਾ ਹੈ। ਪਹਿਲੇ ਹੀ ਦਿਨ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਗਿਆ ਅਤੇ ਸੈਸ਼ਨ ਦੀ ਸ਼ੁਰੂਆਤ ਮੌਕੇ ਹੀ ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਦਲ ਅਤੇ ਭਾਜਪਾ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ ਅਤੇ ਬਾਹਰ ਬੈਠ ਕੇ ਧਰਨਾ ਵੀ ਲਗਾ ਦਿੱਤਾ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਵੀ ਰਾਜਪਾਲ ਵਲੋਂ ਅੰਗਰੇਜ਼ੀ ਵਿਚ ਪੜ੍ਹੇ ਜਾ ਰਹੇ ਭਾਸ਼ਣ ਦਾ ਵਿਰੋਧ ਕੀਤਾ ਅਤੇ ਫਿਰ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ। ਅੱਜ ਸਦਨ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …