ਕੈਪਟਨ ਅਮਰਿੰਦਰ ਦੀ ਸ਼ਹਿ ਨਾਲ ਬਾਦਲ ਪਰਿਵਾਰ ਦੀਆਂ ਬੱਸਾਂ ਜਾਂਦੀਆਂ ਹਨ ਦਿੱਲੀ ਏਅਰਪੋਰਟ ਤੱਕ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਬਾਦਲ ਪਰਿਵਾਰ ‘ਤੇ ਇਲਜ਼ਾਮ ਲਗਾਏ ਕਿ ਉਹ ਲਗਾਤਾਰ ਲੋਕਾਂ ਦੀ ਲੁੱਟ ਕਰ ਰਹੇ ਹਨ। ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੀ ਮਿਲੀਭੁਗਤ ਨਾਲ ਬਾਦਲ ਪਰਿਵਾਰ ਦੀਆਂ ਏ.ਸੀ. ਬੱਸਾਂ ਦਿੱਲੀ ਏਅਰਪੋਰਟ ਤੱਕ ਜਾਂਦੀਆਂ ਹਨ। ਅਰੋੜਾ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਅੰਮ੍ਰਿਤਸਰ ਤੋਂ ਅੰਬਾਲੇ ਤਕ ਪੰਜਾਬ ਅੰਦਰ 300 ਕਿਲੋਮੀਟਰ ਤਕ ਬਾਦਲਾਂ ਦੀਆਂ ਗੈਰ-ਕਾਨੂੰਨੀ ਬੱਸਾਂ ਨੂੰ ਨਕੇਲ ਪਾਉਣ ਲਈ ਕਿਹਾ।
ਅਰੋੜਾ ਨੇ ਦਸਤਾਵੇਜ਼ਾਂ ਦੇ ਆਧਾਰ ‘ਤੇ ਦੱਸਿਆ ਕਿ ਬਾਦਲ ਪਰਿਵਾਰ ਵੱਲੋਂ ਕਾਨਟਰੈਕਟ ਕੈਰੇਜ਼ ਪਰਮਿਟ ਅਧੀਨ ਪੰਜਾਬ ਦੇ ਅੰਮ੍ਰਿਤਸਰ, ਜ਼ੀਰਕਪੁਰ, ਮੁਹਾਲੀ ਤੇ ਹੋਰ ਸ਼ਹਿਰਾਂ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਬੱਸਾਂ ਚਲਾਈਆਂ ਜਾ ਰਹੀਆਂ ਹਨ ਜੋ ਗੈਰ ਕਾਨੂੰਨੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਵਿੱਚ ਪ੍ਰਤੀ ਸਵਾਰੀ 3 ਹਜ਼ਾਰ ਰੁਪਏ ਤਕ ਦੇ ਕਿਰਾਏ ਵਸੂਲੇ ਜਾਂਦੇ ਹਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …