ਦੂਜੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰੀ ਨਾ ਹੋਣ ਦੀ ਬਣੀ ਉਮੀਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਜਿੱਥੇ ਐਸ ਆਈ ਟੀ ਪੁਲਿਸ ਦੇ ਸੀਨੀਅਰ ਅਫਸਰਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕਰ ਰਹੀ ਹੈ, ਉਧਰ ਦੂਜੇ ਪਾਸੇ ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੇ ਰੀਡਰ ਰਹਿ ਚੁੱਕੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਅਦਾਲਤ ਨੇ ਰਾਹਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੰਸਪੈਕਟਰ ਪ੍ਰਦੀਪ ਸਿੰਘ ਦੀ ਗ੍ਰਿਫਤਾਰੀ ‘ਤੇ 21 ਮਈ ਤੱਕ ਰੋਕ ਲਗਾਉਂਦਿਆਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਜਵਾਬ ਤਲਬੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਲ 2015 ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਦੇ ਮਾਮਲੇ ਵਿਚ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਅਤੇ ਉਸਦੇ ਰੀਡਰ ਇੰਸਪੈਕਟਰ ਪ੍ਰਦੀਪ ਸਿੰਘ ਖਿਲਾਫ ਵੀ ਪਰਚਾ ਦਰਜ ਹੋਇਆ ਸੀ। ਇੰਸਪੈਕਟਰ ਪ੍ਰਦੀਪ ਸਿੰਘ ਨੂੰ ਅਦਾਲਤੀ ਰਾਹਤ ਮਿਲਣ ਤੋਂ ਬਾਅਦ ਬਾਕੀ ਮੁਲਜ਼ਮਾਂ ਨੂੰ ਵੀ ਉਮੀਦ ਹੋ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਵੀ ਰੋਕ ਲੱਗ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …