ਹੁਣ ਬਜਟ ਸੈਸ਼ਨ 21 ਦੀ ਬਜਾਏ 22 ਫਰਵਰੀ ਤੱਕ ਚੱਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿਚ ਇਕ ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਫਰਵਰੀ ਦੀ ਬਜਾਏ 22 ਫਰਵਰੀ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਵਲੋਂ ਲਗਾਤਾਰ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਸਦਨ ਦੀ ਕਾਰਵਾਈ ਵਿਚ ਇਕ ਦਿਨ ਦਾ ਹੋਰ ਵਾਧਾ ਕੀਤਾ ਗਿਆ। ਬਜਟ ਸੈਸ਼ਨ ਲੰਘੇ ਕੱਲ੍ਹ 12 ਫਰਵਰੀ ਨੂੰ ਸ਼ੁਰੂ ਹੋਇਆ ਸੀ ਜੋ ਕਿ ਪਹਿਲਾਂ 21 ਫਰਵਰੀ ਤੱਕ ਚੱਲਣਾ ਸੀ ਅਤੇ ਹੁਣ ਇਹ 22 ਫਰਵਰੀ ਤੱਕ ਚੱਲੇਗਾ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …