ਕੈਪਟਨ ਨੇ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਲੁਧਿਆਣਾ ਜਬਰ ਜਨਾਹ ਦਾ ਮੁੱਦਾ ਵੀ ਗੂੰਜਿਆ। ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਹਿਲਾਵਾਂ ‘ਤੇ ਅੱਤਿਆਚਾਰ ਦੀਆਂ ਘਟਨਾਵਾਂ ਵਧ ਰਹੀਆਂ ਹਨ। ਇਸ ਦੇ ਨਾਲ ਹੀ ਦਾਖਾ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਸਮੁੱਚੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਖ਼ਤ ਸੁਨੇਹਾ ਦਿੱਤਾ ਜਾਣਾ ਚਾਹੀਦਾ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋ ਸਾਲਾਂ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਬਿਹਤਰ ਹੈ। ਪਰ ਜਬਰ ਜਨਾਹ ਵਰਗੇ ਅਜਿਹੇ ਕੇਸਾਂ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਮੁੱਖ ਮੰਤਰੀ ਨੇ ਦੱਸਿਆ ਉਹ ਨਿੱਜੀ ਤੌਰ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਮਿਲ ਕੇ ਅਜਿਹੇ ਅਪਰਾਧਾਂ ਦੇ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਸਥਾਪਿਤ ਕਰਨ ਦੀ ਅਪੀਲ ਕਰਨਗੇ।
Check Also
ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ
ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …