ਜੱਲਿਆਂਵਾਲਾ ਬਾਗ ਦੇ ਸੁਧਾਰ ਲਈ 24 ਕਰੋੜ ਰੁਪਏ ਜਾਰੀ ਕੀਤੇ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਨੇ ਜੱਲਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ 2018 ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ‘ਚ ਟਰੱਸਟੀ ਦੇ ਰੂਪ ਵਿਚ ‘ਭਾਰਤੀ ਕੌਮੀ ਕਾਂਗਰਸ ਦੇ ਪ੍ਰਧਾਨ’ ਨੂੰ ਹਟਾਉਣ ਦਾ ਮਤਾ ਦਿੱਤਾ ਗਿਆ ਹੈ। ਬਿੱਲ ਵਿਚ ਜੱਲਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਐਕਟ, 1951 ਵਿਚ ਸੋਧ ਦੀ ਗੱਲ ਕਹੀ ਗਈ ਹੈ। ਸਦਨ ਵਿਚ ਬਿੱਲ ‘ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਮਹੇਸ਼ ਸ਼ਰਮਾ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਜਿਸ ਤਰ੍ਹਾਂ ਦੇ ਭਾਰਤ ਦਾ ਸੁਪਨਾ ਸੁਤੰਤਰਤਾ ਸੈਨਾਨੀਆਂ ਨੇ ਦੇਖਿਆ ਸੀ, ਉਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੱਲਿਆਂਵਾਲਾ ਬਾਗ਼ ਦੇ ਸੁਧਾਰ ਲਈ 24 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …