Breaking News
Home / ਪੰਜਾਬ / ਡਰੱਗਜ਼ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ

ਡਰੱਗਜ਼ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ

ਵੱਖ-ਵੱਖ ਤਿੰਨ ਮਾਮਲਿਆਂ ਵਿਚ 10-10 ਸਾਲ ਅਤੇ ਦੋ ਸਾਲ ਦੀ ਸੁਣਾਈ ਗਈ ਸਜ਼ਾ
ਭੋਲੇ ਨੂੰ ਕੱਟਣੀ ਪਵੇਗੀ ਕੁੱਲ 10 ਵਰ੍ਹਿਆਂ ਦੀ ਕੈਦ
ਮੋਹਾਲੀ/ਬਿਊਰੋ ਨਿਊਜ਼
ਡਰੱਗਜ਼ ਤਸਕਰੀ ਮਾਮਲੇ ਵਿਚ ਨਾਮਜ਼ਦ ਜਗਦੀਸ਼ ਭੋਲਾ ਸਮੇਤ ਕਈ ਮੁਲਜ਼ਮਾਂ ਨੂੰ ਅੱਜ ਮੁਹਾਲੀ ਦੀ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਕਈਆਂ ਨੂੰ ਬਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ ਵਿਚ ਛੇ ਐਫਆਈਆਰ ਤਹਿਤ ਕਰੀਬ 70 ਮੁਲਜ਼ਮ ਨਾਮਜ਼ਦ ਹਨ। ਜਗਦੀਸ਼ ਭੋਲਾ ਦੇ ਨਾਲ ਅਨੂਪ ਕਾਹਲੋਂ, ਦਵਿੰਦਰ ਹੈਪੀ, ਬਸਾਵਾ ਸਿੰਘ, ਗੁਰਜੀਤ ਗਾਬਾ, ਸੁਖਜੀਤ ਸਿੰਘ, ਰਾਕੇਸ਼, ਸਚਿਨ ਸਰਦਾਨਾ, ਦੇਵਿੰਦਰ ਬਹਿਲ ਅਤੇ ਦਵਿੰਦਰ ਕਾਂਤ ਸ਼ਰਮਾ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਿੱਟੂ ਔਲਖ ਤੇ ਪਰਮਜੀਤ ਚਹਿਲ ਨੂੰ ਬਰੀ ਕਰ ਦਿੱਤਾ ਗਿਆ। ਛੇ ਕਰੋੜ ਰੁਪਏ ਦੇ ਨਸ਼ਾ ਤਸਕਰੀ ਰੈਕੇਟ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਐਲਾਨੇ ਗਏ ਸਾਬਕਾ ਡੀਐਸਪੀ ਤੇ ਅਰਜੁਨ ਐਵਾਰਡੀ ਖਿਡਾਰੀ ਜਗਦੀਸ਼ ਭੋਲਾ ਨੂੰ 22 ਸਾਲ ਦੀ ਸਜ਼ਾ ਹੋਈ ਹੈ। ਭੋਲਾ ਨੂੰ ਇਹ ਸਜ਼ਾਵਾਂ ਬਰਾਬਰ ਚੱਲਣਗੀਆਂ ਯਾਨੀ ਕਿ ਉਸ ਨੂੰ ਜੇਲ੍ਹ ਵਿੱਚ 10 ਸਾਲ ਬਿਤਾਉਣੇ ਪੈਣਗੇ। ਤਿੰਨਾਂ ਮਾਮਲਿਆਂ ਵਿੱਚੋਂ ਦੋ ਵਿਚ ਭੋਲਾ ਨੂੰ 10-10 ਸਾਲ ਤੇ ਇੱਕ ਵਿੱਚ ਦੋ ਸਾਲ ਦੀ ਸਜ਼ਾ ਹੋਈ ਹੈ। ਧਿਆਨ ਰਹੇ ਕਿ ਛੇ ਹਜ਼ਾਰ ਕਰੋੜੀ ਨਸ਼ਾ ਤਸਕਰੀ ਕੇਸ ਵਿਚ ਸਭ ਤੋਂ ਵਿਵਾਦਤ ਨਾਂ ਜਗਦੀਸ਼ ਭੋਲਾ ਦਾ ਹੀ ਸੀ। ਭੋਲਾ ਨੇ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ਵਿਚ ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਨਾਂ ਲਿਆ ਸੀ ਪਰ ਤਤਕਾਲੀ ਸਰਕਾਰ ਨੇ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

Check Also

ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ …