2.6 C
Toronto
Friday, November 7, 2025
spot_img
Homeਭਾਰਤਮੋਦੀ ਖਿਲਾਫ਼ ਇਕ ਦਿਨਾ ਭੁੱਖ ਹੜਤਾਲ 'ਤੇ ਬੈਠੇ ਨਾਇਡੂ

ਮੋਦੀ ਖਿਲਾਫ਼ ਇਕ ਦਿਨਾ ਭੁੱਖ ਹੜਤਾਲ ‘ਤੇ ਬੈਠੇ ਨਾਇਡੂ

ਕਈ ਵਿਰੋਧੀ ਪਾਰਟੀਆਂ ਨੇ ਨਾਇਡੂ ਦਾ ਕੀਤਾ ਸਮਰਥਨ
ਨਵੀਂ ਦਿੱਲੀ : ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਇੱਕ ਦਿਨ ਦੇ ਧਰਨੇ ‘ਤੇ ਬੈਠੇ ਮੁੱਖ ਮੰਤਰੀ ਐਨ. ਚੰਦਰ ਬਾਬੂ ਨਾਇਡੂ ਨੂੰ ਸਮਰਥਨ ਦੇਣ ਲਈ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਆਂਧਰਾ ਭਵਨ ਪਹੁੰਚੇ। ਨਾਇਡੂ ਦੇ ਧਰਨੇ ਨੂੰ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ, ਫਾਰੂਕ ਅਬੁਦੱਲਾ ਅਤੇ ਅਰਵਿੰਦ ਕੇਜਰੀਵਾਲ ਨੇ ਵੀ ਉਥੇ ਪਹੁੰਚ ਕੇ ਸਮਰਥਨ ਦਿੱਤਾ। ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧੀ ਦਲਾਂ ਦੇ ਮੁੱਖ ਮੰਤਰੀਆਂ ਨਾਲ ਭੇਦਭਾਵ ਭਰਿਆ ਵਤੀਰਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜਦੋਂ ਕੋਈ ਸੂਬੇ ਦਾ ਮੁੱਖ ਮੰਤਰੀ ਬਣਦਾ ਹੈ ਤਾਂ ਉਹ ਸਿਰਫ਼ ਪਾਰਟੀ ਦਾ ਹੀ ਮੁੱਖ ਮੰਤਰੀ ਨਹੀਂ ਹੁੰਦਾ ਸਗੋਂ ਸਮੁੱਚੇ ਰਾਜ ਦਾ ਮੁੱਖ ਮੰਤਰੀ ਹੁੰਦਾ ਹੈ। ਇਸੇ ਤਰ੍ਹਾਂ ਜਦੋਂ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਵੀ ਕਿਸੇ ਪਾਰਟੀ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਹੀ ਪ੍ਰਧਾਨ ਮੰਤਰੀ ਹੁੰਦਾ ਹੈ। ਪਰ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਸੂਬਾ ਸਰਕਾਰਾਂ ਦੇ ਨਾਲ ਅਜਿਹਾ ਵਰਤਾਓ ਕਰਦੇ ਹਨ ਜਿਵੇਂ ਉਹ ਹਿੰਦੁਸਤਾਨ ਦੇ ਨਹੀਂ ਸਗੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਹੋਣ।

RELATED ARTICLES
POPULAR POSTS