ਬਰੈਂਪਟਨ : ਬਰੈਂਪਟਨ ਦੇ ਸ਼ਰਨਜੀਤ ਸਿੰਘ ਲਾਲ ਵਿਰੁੱਧ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼ ਆਇਦ ਕੀਤਾ ਗਿਆ ਹੈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਲੰਘੀ 10 ਫਰਵਰੀ ਨੂੰ ਰਾਤ 11 ਵਜੇ ਦੇ ਕਰੀਬ ਇਕ ਬਾਰ ਵਿਚੋਂ ਕੁਝ ਵਿਅਕਤੀਆਂ ਦੇ ਬਾਹਰ ਆਉਣ ਅਤੇ ਨਸ਼ੇ ਦੀ ਹਾਲਤ ਵਿਚ ਗੱਡੀ ਚਲਾਉਣ ਬਾਰੇ ਸੂਚਨਾ ਮਿਲੀ ਸੀ। ਸੂਚਨਾ ਦੇ ਅਧਾਰ ‘ਤੇ ਪੁਲਿਸ ਅਫਸਰ ਕੈਲੇਡਨ ਦੇ ਐਲਨ ਡਰਾਈਵ ਅਤੇ ਕੁਈਨ ਸਟਰੀਟ ਇਲਾਕੇ ਵਿਚ ਪੁੱਜੇ ਅਤੇ ਹਾਈਵੇਅ 50 ‘ਤੇ ਇਕ ਕਾਰ ਵਿਚ ਸਵਾਰ ਤਿੰਨ ਜਣਿਆਂ ਨੂੰ ਰੋਕਿਆ ਗਿਆ। ਕਾਰ ਚਲਾ ਰਹੇ ਵਿਅਕਤੀ ਨੇ ਆਪਣੀ ਪਛਾਣ ਡੈਜੀਗਨੇਟਿਡ ਭਾਵ ਨਾਮਜ਼ਦ ਡਰਾਈਵਰ ਵਜੋਂ ਕਰਵਾਈ, ਜਿਸ ਦਾ ਸਿੱਧਾ ਮਤਲਬ ਇਹ ਨਿਕਲਦਾ ਹੈ ਕਿ ਉਸ ਨੇ ਸ਼ਰਾਬ ਨਹੀਂ ਪੀਤੀ। ਪਰ ਸਾਹ ਦਾ ਨਮੂਨਾ ਲਏ ਜਾਣ ‘ਤੇ ਨਤੀਜਾ ਕੁਝ ਹੋਰ ਹੀ ਨਿਕਲਿਆ। ਜਾਂਚ ਰਿਪੋਰਟ ਦੇ ਅਧਾਰ ‘ਤੇ 24 ਸਾਲ ਦੇ ਸ਼ਰਨਜੀਤ ਸਿੰਘ ਲਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਵਿਰੁੱਧ 80 ਮਿਲੀਗ੍ਰਾਮ ਤੋਂ ਵੱਧ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼ ਆਇਦ ਕੀਤਾ ਗਿਆ। ਪੁਲਿਸ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਸ਼ਰਾਬ ਜਾਂ ਕੋਈ ਨਸ਼ਾ ਕਰਕੇ ਡਰਾਈਵਿੰਗ ਨਾ ਕੀਤੀ ਜਾਵੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …