ਉਨਟਾਰੀਓ : ਉਨਟਾਰੀਓ ਦੀ ਡੱਗ ਫੋਰਡ ਸਰਕਾਰ ਨੇ ਕੁਝ ਦਿਨ ਪਹਿਲਾਂ ਮੁਫਤ ਟਿਊਸ਼ਨ ਫੀਸ ਦੀ ਸਹੂਲਤ ਬੰਦ ਕਰਕੇ ਸਾਰੇ ਵਿਦਿਆਰਥੀਆਂ ਲਈ ਫੀਸ ਅਦਾ ਕਰਨਾ ਲਾਜ਼ਮੀ ਬਣਾ ਦਿੱਤਾ ਸੀ। ਉਦੋਂ ਤੋਂ ਹੀ ਸਰਕਾਰ ਤੇ ਵਿਦਿਆਰਥੀਆਂ ਦਰਮਿਆਨ ਖਿੱਚੋਤਾਣ ਚੱਲ ਰਹੀ ਹੈ ਅਤੇ ਵਿਦਿਆਰਥੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚੱਲਦਿਆਂ ਉਨਟਾਰੀਓ ਦੀ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਨੇ ਵਿਦਿਆਰਥੀ ਯੂਨੀਅਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਈਮੇਲ ਜਾਰੀ ਕੀਤੀ। ਈਮੇਲ ਵਿਚ ਇਸ ਮੁੱਦੇ ਦੇ ਹੱਲ ਲਈ ਫੰਡ ਇਕੱਠੇ ਕਰਨ ਦਾ ਸੱਦਾ ਦਿੱਤਾ ਗਿਆ ਹੈ ਅਤੇ ਨਾਲ ਹੀ ਵਿਦਿਆਰਥੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਮਾਰਕਸਵਾਦੀਆਂ ਵਾਲੀ ਗੱਲ ਦੱਸਿਆ। ਪਾਰਟੀ ਵਲੋਂ ਈਮੇਲ ਵਿਚ ਜੋ ਸੁਨੇਹਾ ਦਿੱਤਾ ਗਿਆ, ਉਹ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਫੀਸ ਮੁਆਫੀ ਵਾਲੀ ਸਹੂਲਤ ਦਾ ਜਿਹੜੇ ਵਿਦਿਆਰਥੀ ਲਾਹਾ ਲੈ ਰਹੇ ਹਨ, ਉਨ੍ਹਾਂ ਨੂੰ ਵੀ ਕੁਝ ਨਾ ਕੁਝ ਅਦਾਇਗੀ ਤਾਂ ਜ਼ਰੂਰ ਕਰਨੀ ਚਾਹੀਦੀ ਹੈ। ਫੰਡ ਇਕੱਠੇ ਕਰਨ ਦੇ ਮਕਸਦ ਵਾਲੀ ਇਸ ਈਮੇਲ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਵਲੋਂ ਯੂਨੀਅਨਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਗਰੁੱਪਾਂ ਲਈ ਅਦਾਇਗੀ ਕਰਨ ਦਾ ਜ਼ੋਰ ਪਾਇਆ ਜਾ ਰਿਹਾ ਹੈ। ਵਿਦਿਆਰਥੀ ਯੂਨੀਅਨਾਂ ਨੇ ਕਿਹਾ ਕਿ ਸਰਕਾਰ ਵਲੋਂ ਫੀਸਾਂ ਵਿਚ ਕੀਤਾ ਗਿਆ ਬਦਲਾਅ ਪੋਸਟ ਸੈਕੰਡਰੀ ਸਕੂਲਾਂ ਦੀ ਪਾਦਰਸ਼ਤਾ ਘਟਾਉਣ ਵਾਲਾ ਫੈਸਲਾ ਹੈ। ਜ਼ਿਕਰਯੋਗ ਹੈ ਕਿ ਡੱਗ ਫੋਰਡ ਸਰਕਾਰ ਵਲੋਂ ਪਿਛਲੇ ਦਿਨੀਂ ਵਿਦਿਆਰਥੀ ਫੀਸਾਂ ਵਿਚ ਕੁਝ ਬਦਲਾਅ ਕੀਤੇ ਗਏ ਸਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …