Breaking News
Home / ਦੁਨੀਆ / ਨਨਕਾਣਾ ਸਾਹਿਬ ‘ਚ ਬਣੇਗੀ ‘ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ’

ਨਨਕਾਣਾ ਸਾਹਿਬ ‘ਚ ਬਣੇਗੀ ‘ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ’

ਬੱਲੋਕੀ ਵਾਈਲਡ ਲਾਈਫ਼ ਪਾਰਕ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ
ਬੱਲੋਕੀ (ਨਨਕਾਣਾ)/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੱਲੋਕੀ ਵਿਚ ਇਕ ਸਮਾਗਮ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਾਬਾ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਇਕ ਜੰਗਲੀ ਰੱਖ (ਬੱਲੋਕੀ ਵਰਲਡ ਲਾਈਫ ਪਾਰਕ) ਬਣਾਵੇਗੀ ਅਤੇ ਨਨਕਾਣਾ ਸਾਹਿਬ ਵਿਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵੀ ਕਾਇਮ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸ਼ਨਿਚਰਵਾਰ ਨੂੰ ਬੱਲੋਕੀ ਵਿਚ ਪੌਦੇ ਲਾਉਣ ਦੀ ਮੁਹਿੰਮ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਜੰਗਲਾਂ ਦੀ ਹਰ ਕੀਮਤ ‘ਤੇ ਰਾਖੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਲ ਖੇਤਰ ਵਿਚ ਪੱਟੇ ‘ਤੇ ਦਿੱਤੀ ਜੰਗਲੀ ਜ਼ਮੀਨ ਮੁੜ ਹਾਸਲ ਕੀਤੀ ਜਾਵੇਗੀ ਅਤੇ ਪਾਕਿਸਤਾਨ ਵਿਚ ਜੰਗਲ ਹੇਠਲਾ ਇਲਾਕਾ ਖਿੱਤੇ ਦੇ ਹੋਰਨਾਂ ਮੁਲਕਾਂ ਨਾਲੋਂ ਕਾਫ਼ੀ ਘੱਟ ਹੈ।
ਉਨ੍ਹਾਂ ਧਿਆਨ ਦਿਵਾਇਆ ਕਿ ਚੀਚਾਵਤਨੀ, ਮੀਆਂਵਾਲੀ ਅਤੇ ਚੰਗਾ ਆਦਿ ਵਿਚਲੇ ਜੰਗਲੀ ਇਲਾਕੇ ਖਤਮ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ”ਪਾਕਿਸਤਾਨ ਦੇ ਸੱਤਰ ਫੀਸਦੀ ਜੰਗਲ ਪਿਛਲੇ ਕੁਝ ਸਾਲਾਂ ਵਿਚ ਹੀ ਕੱਟੇ ਜਾ ਚੁੱਕੇ ਹਨ ਜਿਸ ਕਰਕੇ ਸਾਡੇ ਵਾਤਾਵਰਨ ਵਿਚ ਅਸੰਤੁਲਨ ਪੈਦਾ ਹੋ ਗਿਆ ਹੈ। ਹੁਣ ਅਸੀਂ ਬਿਲਡਰਾਂ ਨੂੰ ਬਹੁ-ਮੰਜ਼ਿਲਾਂ ਉਸਾਰਨ ਲਈ ਕਹਿ ਰਹੇ ਹਾਂ ਤਾਂ ਕਿ ਸਾਨੂੰ ਇਮਾਰਤਾਂ ਦੀ ਉਸਾਰੀ ਲਈ ਜ਼ਿਆਦਾ ਜੰਗਲ ਨਾ ਕੱਟਣੇ ਪੈਣ। ਹਵਾ ਦਾ ਪ੍ਰਦੂਸ਼ਣ ਵਧਣ ਕਰ ਕੇ ਪਾਕਿਸਤਾਨ ਦੇ ਬੱਚਿਆਂ ਦੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।

Check Also

ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ

ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ …