ਚੰਡੀਗੜ੍ਹ: ਵਿਧਾਨ ਸਭਾ ਨੇੜੇ ਕਿਸਾਨ ਪਰਿਵਾਰਾਂ ਨਾਲ ਅਕਾਲੀਆਂ ਵੱਲੋਂ ਦਿੱਤੇ ਧਰਨੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਟੰਟ ਕਰਾਰ ਦਿੱਤਾ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਮੌਕੇ ਵਿਧਾਨ ਸਭਾ ਵਿਚੋਂ ਵਾਕ ਆਊਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਕੁਝ ਵੀ ਕਰਨ ਵਿਚ ਅਸਫ਼ਲ ਰਹੇ ਹਨ ਅਤੇ ਹੁਣ ਕਿਸਾਨ ਕਰਜ਼ਾ ਮੁਆਫ਼ੀ ਦੇ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਕੋਝੇ ਹੱਥਕੰਡੇ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਹੇਠ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਿੱਤੀ ਗਈ ਹੈ।
Check Also
ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ
ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …