Breaking News
Home / ਪੰਜਾਬ / ਲੁਧਿਆਣਾ ਗੈਂਗਰੇਪ ਮਾਮਲੇ ‘ਚ ਪੁਲਿਸ ਨੇ ਫੜੇ ਸਾਰੇ ਮੁਲਜ਼ਮ

ਲੁਧਿਆਣਾ ਗੈਂਗਰੇਪ ਮਾਮਲੇ ‘ਚ ਪੁਲਿਸ ਨੇ ਫੜੇ ਸਾਰੇ ਮੁਲਜ਼ਮ

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ – ਜਾਂਚ ਹੋਵੇਗੀ ਜਲਦ ਮੁਕੰਮਲ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਵਾਪਰੇ ਗੈਂਗਰੇਪ ਮਾਮਲੇ ‘ਚ ਪੁਲਿਸ ਵੱਲੋਂ 3 ਆਰੋਪੀਆਂ ਨੂੰ ਹਿਰਾਸਤ ਵਿਚ ਲੈ ਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਜਿਥੋਂ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਪੁਲਿਸ ਵੱਲੋਂ ਬਾਕੀ ਦੇ 3 ਮੁਲਜ਼ਮਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੇ ਸਾਰੇ ਆਰੋਪੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਉਨ੍ਹਾਂ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਇਸ ਮਾਮਲੇ ‘ਤੇ ਲਾਇਆ ਗਿਆ ਹੈ ਜੋ ਇਨ੍ਹਾਂ ਆਰੋਪੀਆਂ ਤੋਂ ਪੁੱਛਗਿੱਛ ਕਰੇਗੀ। ਉਨ੍ਹਾਂ ਕਿਹਾ ਕਿ ਤਕਰੀਬਨ 60 ਦਿਨਾਂ ਵਿਚ ਸਾਰੀ ਜਾਂਚ ਪੂਰੀ ਕਰ ਕੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਵੀ ਇਸ ਮੁੱਦੇ ਨੂੰ ਉਜਾਗਰ ਕਰਦਿਆਂ ਕਿਹਾ ਸੀ ਕਿ ਉਹ ਖੁਦ ਚੀਫ ਜਸਟਿਸ ਨੂੰ ਫਾਸਟ ਟਰੈਕ ਕੋਰਟ ਬਣਾਉਣ ਲਈ ਕਹਿਣਗੇ ਤਾਂ ਜੋ ਇਸ ਮਾਮਲੇ ਵਿਚ ਜਲਦ ਇਨਸਾਫ ਮਿਲ ਸਕੇ।
ਫਿਲੌਰ ‘ਚ ਵੀ ਨਾਬਾਲਗ ਨਾਲ ਜਬਰ ਜਨਾਹ
ਫਿਲੌਰ : ਲੁਧਿਆਣਾ ਵਿਖੇ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਹ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਕਿ ਫਿਲੌਰ ਦੇ ਨਜ਼ਦੀਕ ਇਕ ਪਿੰਡ ਵਿਚ ਇਕ ਪਰਵਾਸੀ ਮਜ਼ਦੂਰ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਨਾਬਾਲਗ ਲੜਕੀ ਦੀ ਮਾਂ ਨੇ ਦੱਸਿਆ ਕਿ ਮੇਰੀ ਲੜਕੀ ਦੀ ਉਮਰ 15 ਸਾਲ ਹੈ, ਜੋ ਘਰ ਦੇ ਬਾਹਰ ਲੱਗੇ ਨਲਕੇ ‘ਤੇ ਭਾਂਡੇ ਧੋ ਰਹੀ ਸੀ ਕਿ ਇਕ ਨੌਜਵਾਨ ਮੇਰੀ ਲੜਕੀ ਦੇ ਮੂੰਹ ‘ਤੇ ਹੱਥ ਰੱਖ ਕੇ ਵਿਰਾਨ ਜਗ੍ਹਾ ‘ਤੇ ਲੈ ਗਿਆ। ਜਿਥੇ ਉਸ ਦੇ ਤਿੰਨ ਹੋਰ ਸਾਥੀ ਆ ਗਏ ਅਤੇ ਚਾਰਾਂ ਨੌਜਵਾਨਾਂ ਨੇ ਲੜਕੀ ਨਾਲ ਜਬਰ ਜਨਾਹ ਕੀਤਾ। ਲੜਕੀ ਕਿਸੇ ਤਰ੍ਹਾਂ ਉਨ੍ਹਾਂ ਕੋਲੋਂ ਬਚ ਕੇ ਭੱਜ ਪਈ ਅਤੇ ਰਾਤ ਹੋਣ ਕਾਰਨ ਉਹ ਟੋਏ ਵਿਚ ਜਾ ਡਿੱਗੀ ਅਤੇ ਲੜਕੀ ਦੀ ਲੱਤ ਟੁੱਟ ਗਈ। ਲੜਕੀ ਦੇ ਪਰਿਵਾਰ ਵਾਲਿਆਂ ਵਲੋਂ ਪੁਲਿਸ ਨੂੰ ਸ਼ਿਕਾਇਤ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀ. ਐਸ. ਪੀ. ਫਿਲੌਰ ਅਮਰੀਕ ਸਿੰਘ ਚਾਹਲ ਨੇ ਦੱਸਿਆ ਕਿ ਚਾਰ ਵਿਅਕਤੀਆਂ ਵਿਚੋਂ ਤਿੰਨ ਨੂੰ ਕਾਬੂ ਕਰ ਲਿਆ ਗਿਆ ਅਤੇ ਚੌਥੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

Check Also

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : …