Breaking News
Home / ਪੰਜਾਬ / ਦਿਨਕਰ ਗੁਪਤਾ ਹਰਿਮੰਦਰ ਸਾਹਿਬ ਨਤਮਸਤਕ ਹੋਏ

ਦਿਨਕਰ ਗੁਪਤਾ ਹਰਿਮੰਦਰ ਸਾਹਿਬ ਨਤਮਸਤਕ ਹੋਏ

ਡੀਜੀਪੀ ਨੇ ਪੰਜਾਬ ‘ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਨਵੇਂ ਬਣੇ ਡਾਇਰੈਕਟਰ ਜਨਰਲ (ਪੁਲਿਸ) ਦਿਨਕਰ ਗੁਪਤਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਬਲ ਬਖਸ਼ਣ ਵਾਸਤੇ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਗੁਪਤਾ ਨੇ ਆਖਿਆ ਕਿ ਪੁਲਿਸ ਵੱਲੋਂ ਇਹ ਯਤਨ ਕੀਤੇ ਜਾਣਗੇ ਕਿ ਭਵਿੱਖ ਵਿਚ ਸੂਬੇ ਵਿਚ ਕਿਸੇ ਵੀ ਥਾਂ ‘ਤੇ ਬੇਅਦਬੀ ਦੀਆਂ ਘਟਨਾਵਾਂ ਨਾ ਵਾਪਰਨ।ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਬਰਗਾੜੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਟੀਮ ਨੇ ਕਈ ਗ੍ਰਿਫ਼ਤਾਰੀਆਂ ਵੀ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਪੁਲਿਸ ਯਤਨ ਕਰੇਗੀ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ। ਉਨ੍ਹਾਂ ਆਖਿਆ ਕਿ ਸਿਰਫ ਗੁਰਦੁਆਰੇ ਹੀ ਨਹੀਂ ਹੋਰ ਧਰਮ ਅਸਥਾਨਾਂ ‘ਤੇ ਵੀ ਸੀਸੀਟੀਵੀ ਕੈਮਰੇ ਲੱਗਣੇ ਚਾਹੀਦੇ ਹਨ। ਸੂਬੇ ਵਿਚੋਂ ਗੈਂਗਸਟਰਾਂ ਨੂੰ ਖਤਮ ਕਰਨ ਦੀ ਮੁਹਿੰਮ ਬਾਰੇ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਹੀ ਪੰਜਾਬ ਪੁਲਿਸ ਨੇ ਏ ਸ਼੍ਰੇਣੀ ਦੇ ਗੈਂਗਸਟਰ ਅੰਕਿਤ ਭਾਦੂ ਨੂੰ ਜ਼ੀਰਕਪੁਰ ਨੇੜੇ ਮਾਰ ਮੁਕਾਇਆ ਹੈ। ਇਸ ਦੇ ਕੁਝ ਸਾਥੀਆ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਸੂਬੇ ਵਿਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਬਾਰੇ ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿਚ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਖਤਮ ਕਰਨ ਦਾ ਯਤਨ ਕੀਤਾ ਹੈ।ਪੰਜਾਬ ਪੁਲਿਸ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਜਾਰੀ ਰੱਖੇਗੀ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਗੁਪਤਾ ਨੂੰ ਡੀਜੀਪੀ ਬਣਾਉਣ ਪਿੱਛੇ ਅਰੂਸਾ ਦਾ ਹੱਥ : ਖਹਿਰਾ
ਜਲੰਧਰ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਨਵੇਂ ਬਣਾਏ ਗਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਰੂਸਾ ਆਲਮ ਅਤੇ ਅਜੀਤ ਡੋਵਾਲ ਦੀ ਸਿਫਾਰਸ਼ ‘ਤੇ ਹੀ ਡੀਜੀਪੀ ਬਣਾਇਆ ਗਿਆ ਹੈ। ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਫੋਟੋ ਵੀ ਦਿਖਾਈ ਜਿਸ ਵਿਚ ਡੀਜੀਪੀ ਦਿਨਕਰ ਗੁਪਤਾ, ਅਰੂਸਾ ਆਲਮ ਨਾਲ ਬੈਠੇ ਹਨ।

Check Also

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …