ਇੰਸਪੈਕਟਰ ਪਰਦੀਪ ਸਿੰਘ ਤੋਂ ਬਾਅਦ ਸਾਬਕਾ ਐਸ.ਪੀ. ਬਿਕਰਮਜੀਤ ਦੀ ਗ੍ਰਿਫਤਾਰੀ ‘ਤੇ ਵੀ ਹਾਈਕੋਰਟ ਨੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਘਿਰੇ ਸਾਬਕਾ ਐਸ.ਪੀ. ਬਿਕਰਮਜੀਤ ਨੂੰ ਵੀ ਹਾਈਕੋਰਟ ਕੋਲੋਂ ਰਾਹਤ ਮਿਲ ਗਈ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਪਰਦੀਪ ਸਿੰਘ ਨੂੰ ਵੀ ਹਾਈਕੋਰਟ ਨੇ ਰਾਹਤ ਦਿੰਦਿਆਂ ਉਸਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਐਸ.ਪੀ. ਬਿਕਰਮਜੀਤ ਦੀ ਗ੍ਰਿਫਤਾਰੀ ‘ਤੇ ਵੀ 21 ਮਈ ਤੱਕ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਲੰਘੀ 25 ਜਨਵਰੀ ਨੂੰ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਪੁਲਿਸ ਅਫਸਰਾਂ ਸਾਬਕਾ ਐਸ. ਪੀ. ਬਿਕਰਮਜੀਤ, ਇੰਸਪੈਕਟਰ ਅਮਰਜੀਤ ਕੁਲਾਰ ਤੇ ਇੰਸਪੈਕਟਰ ਪਰਦੀਪ ਸਿੰਘ ਨੇ ਗ੍ਰਿਫਤਾਰੀ ‘ਤੇ ਰੋਕ ਲਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …